ਹੁਸ਼ਿਆਰਪੁਰ (ਧਰਮਿੰਦਰ) ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੀ ਇਕੱਤਰਤਾ ਸੰਸਥਾ ਦੇ ਪ੍ਰਧਾਨ ਮਨਮੋਹਣ ਸਿੰਘ ਦੀ ਅਗਵਾਈ ਵਿੱਚ, ਸੰਸਥਾ ਦੇ ਦਫਤਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ। ਇਸ ਇਕੱਤਰਤਾ ਵਿੱਚ ਸੰਸਥਾ ਦੁਆਰਾ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਮੈਂਬਰਾਂ ਨੇ ਆਪੋ-ਆਪਣੇ ਵਿਚਾਰ ਰੱਖੇ। ਸਕੱਤਰ ਬਲਜੀਤ ਸਿੰਘ ਪਨੇਸਰ ਨੇ ਦੱਸਿਆ ਕਿ ਸੰਸਥਾ ਦੇ ਪ੍ਰਧਾਨ ਮਨਮੋਹਣ ਸਿੰਘ ਕੁਝ ਸਮੇਂ ਲਈ ਵਿਦੇਸ਼ ਜਾ ਰਹੇ ਹਨ। ਇਸ ਕਰਕੇ ਸੰਸਥਾ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਹੈ ਕਿ ਪ੍ਰਧਾਨ ਮਨਮੋਹਣ ਸਿੰਘ ਦੀ ਵਿਦੇਸ਼ ਯਾਤਰਾ ਦੇ ਸਮੇਂ ਦੌਰਾਨ ਸੁਰੇਸ਼ ਕਪਾਟੀਆ ਸੰਸਥਾ ਦੇ ਪ੍ਰਧਾਨ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਦੇਣਗੇ। ਇਸ ਮੌਕੇ ਪੋ੍: ਬਹਾਦਰ ਸਿੰਘ ਸੁਨੇਤ, ਇੰਜੀਨੀਅਰ ਜਸਵੀਰ ਸਿੰਘ, ਡਾ. ਗੁਰਬਖਸ਼ ਸਿੰਘ, ਸੰਤੋਸ਼ ਸੈਣੀ, ਗੁਰਪ੍ਰਰੀਤ ਸਿੰਘ, ਹਰਭਜਨ ਸਿੰਘ ਤੇ ਗੁਰਮੀਤ ਸਿੰਘ ਸੀਹਰਾ ਆਦਿ ਵੀ ਹਾਜ਼ਰ ਸਨ।
