ਜਗਰਾਉਂ, 27 ਮਾਰਚ ( ਰਾਜੇਸ਼ ਜੈਨ )–ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇ ਪ੍ਰੀ-ਨਰਸਰੀ ਤੋਂ ਚੌਥੀ ਜਮਾਤ, ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਐਲਾਨੇ। ਜਿੱਥੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਤਾ-ਪਿਤਾ ਵੀ ਪਹੁੰਚੇ। ਸਮਾਗਮ ਦੀ ਸ਼ੁਰੂਆਤ ਸਕੂਲ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ, ਸਕੱਤਰ ਮਹਾਵੀਰ ਜੈਨ, ਕਮੇਟੀ ਮੈਂਬਰ ਚੰਦਰ ਪ੍ਰਭਾ, ਡਾਇਰੈਕਟਰ ਸ਼ਸ਼ੀ ਜੈਨ ਅਤੇ ਪ੍ਰਿੰਸੀਪਲ ਸੁਪ੍ਰਿਆ ਖੁਰਾਨਾ ਵੱਲੋਂ ਦੀਪ ਜਗਾ ਕੇ ਕੀਤੀ ਗਈ। ਇਸ ਮੌਕੇ 9ਵੀਂ ਜਮਾਤ ਦੀ ਵਿਦਿਆਰਥਣ ਮਹਿਕ ਨੇ ਇਸ ਮੌਕੇ ਕਲਾਸੀਕਲ ਡਾਂਸ ਪੇਸ਼ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਡਾਇਰੈਕਟਰ ਸ਼ਸ਼ੀ ਜੈਨ ਨੇ ਵੱਖ-ਵੱਖ ਖੇਤਰਾਂ ਵਿੱਚ ਬੱਚਿਆਂ ਦੀ ਕਾਰਗੁਜ਼ਾਰੀ ਅਤੇ ਪ੍ਰਾਪਤੀਆਂ ਬਾਰੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਉਨ੍ਹਾਂ ਨੇ ਬੱਚਿਆਂ ਦਾ ਸਾਲਾਨਾ ਨਤੀਜਾ ਐਲਾਨਿਆ ਅਤੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਨ੍ਹਾਂ ਨਤੀਜਿਆਂ ਵਿੱਚ ਪ੍ਰੀ ਨਰਸਰੀ ਦੀ ਬਬਨੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕੇਜੀ ਦੇ ਗੁਰਸਾਕਸ਼ੀ ਕੌਰ ਅਤੇ ਪਾਰਸ ਕੁਮਾਰ ਨੇ 99.49 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਬਾਕੀ ਸਾਰੇ ਵਿਦਿਆਰਥੀ ਸ਼ਾਨਦਾਰ ਅੰਕ ਲੈ ਕੇ ਪਾਸ ਹੋਏ। ਯੂਕੇਜੀ ਦੀਆਂ ਵਿਦਿਆਰਥਣਾਂ ਸਰਗੁਣ ਸ਼ਰਮਾ ਅਤੇ ਗੁਰਸਿਮਰਤ ਕੌਰ ਨੇ 99.28 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਕਸ਼ਿਸ਼ ਨੇ 98.66 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਦੂਸਰੀ ਕਲਾਸ ਦੇ ਪ੍ਰਭਦੀਪ ਸਿੰਘ ਨੇ 98.15 ਪ੍ਰਤੀਸ਼ਤ ਅੰਕ, ਤੀਸਰੀ ਕਲਾਸ ਦੀ ਨਵਦੀਪ ਕੌਰ ਨੇ 97.98 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ। ਚੌਥੀ ਕਲਾਸ ਦੀ ਹਰਲੀਨ ਕੌਰ ਨੇ 97.86 ਫੀਸਦੀ, ਛੇਵੀਂ ਜਮਾਤ ਦੀ ਵਿਦਿਆਰਥਣ ਏਸਲੀਨ ਕੌਰ ਸੰਧੂ ਨੇ 88.02 ਫੀਸਦੀ ਅੰਕ ਪ੍ਰਾਪਤ ਕੀਤੇ। ਏਕਮਜੀਤ ਕੌਰ ਨੇ 92.12 ਫੀਸਦੀ ਅੰਕ ਪ੍ਰਾਪਤ ਕੀਤੇ। ਨੌਵੀਂ ਜਮਾਤ ਦੀ ਤਨਮੀ ਵਰਮਾ ਨੇ 93.69 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਮੁਸਕਾਨ ਨੇ 96.04 ਫੀਸਦੀ ਅੰਕ ਪ੍ਰਾਪਤ ਕਰਕੇ ਗਿਆਰਵੀਂ ਜਮਾਤ ਦੇ ਸਾਰੇ ਗਰੁੱਪਾਂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਕਾਮਰਸ ਗਰੁੱਪ ਵਿੱਚੋਂ ਗੁਰਲੀਨ ਕੌਰ ਗਰਚਾ ਨੇ 89.03 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਅਤੇ ਆਰਟਸ ਵਿੱਚੋਂ ਅਕਸ਼ਦੀਪ ਕੌਰ ਨੇ 88.60 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਕਮੇਟੀ, ਡਾਇਰੈਕਟਰ, ਸਕੂਲ ਦੇ ਪ੍ਰਿੰਸੀਪਲ ਵੱਲੋਂ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵਦੀਪ ਬਾਵਾ, ਸ਼ਨੀ ਪਾਸੀ, ਮਨਪ੍ਰੀਤ ਸਿੰਘ, ਵਿਨੋਦ ਕੁਮਾਰ, ਸਰਬਜੀਤ ਸਿੰਘ, ਅੰਮ੍ਰਿਤਦੀਪ ਸਿੰਘ, ਬੇਅੰਤ ਸਿੰਘ, ਆਦਿ ਹਾਜ਼ਰ ਸਨ।
