Home ਪਰਸਾਸ਼ਨ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

35
0


ਮਾਲੇਰਕੋਟਲਾ ,27 ਮਾਰਚ (ਲਿਕੇਸ਼ ਸ਼ਰਮਾ – ਅਸ਼ਵਨੀ) : ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ  ਦੀ ਅਗਵਾਈ ਵਿੱਚ ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਤ “ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ” ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ।ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਹਿਲੋਰੀ, ਐਸ.ਡੀ.ਐਮ.ਮਾਲੇਰਕੋਟਲਾ ਕਰਨਦੀਪ ਸਿੰਘ, ਐਸ.ਡੀ.ਐਮ.ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ(ਡੀ) ਜਤਿਨ ਬਾਂਸਲ,ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਕੌਰ, ਡੀ.ਐਚ.ਓ ਡਾ ਭੁਪਿੰਦਰ ਸਿੰਘ ਡਰੱਗ ਇੰਸਪੈਕਟਰ ਪ੍ਰਨੀਤ ਕੌਰ,ਐਕਸਾਈਜ਼ ਇੰਸਪੈਕਟਰ ਗੌਰਵ ਜਿੰਦਲ,ਅਮਨਦੀਪ ਸਿੰਘ,ਵਣ ਰੇਂਜ ਅਫ਼ਸਰ ਰਮਨਦੀਪ ਸਿੰਘ,ਤਹਿਸੀਲ ਭਲਾਈ ਅਫ਼ਸਰ ਸ੍ਰੀਮਤੀ ਇਨਾਇਤ ਐਨ.ਬੀ.ਸੀ ਚੰਡੀਗੜ੍ਹ ਤੋਂਰਜਨੀਸ਼,ਏ.ਡੀ.ਓ ਡਾ. ਕੁਲਵੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਤਹਿਤ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ ’ਤੇ ਅਭਿਆਨ ਆਰੰਭਣ ਲਈ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਨਸ਼ੇ ’ਚ ਗ੍ਰਸਤ ਲੋਕਾਂ ਦਾ ਇਲਾਜ, ਮੁੜ ਵਸੇਬਾ ਵੀ ਸਾਡੀ ਤਰਜੀਹ ਹੋਣੀ ਚਾਹੀਦੀ ਹੈ ।  ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਦਵਾਈ ਵਿਕ੍ਰੇਤਾਵਾਂ ਦੀ ਚੈਕਿੰਗਾਂ ਲਗਾਤਾਰ ਕਰਨ ਨੂੰ ਯਕੀਨੀ ਬਣਾਇਆ ਜਾਵੇ । ਬਿਨਾਂ ਪਰਚੀ ਤੋਂ ਪਾਬੰਦੀ ਸ਼ੁਦਾ ਦਵਾਈਆਂ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ।   ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਦੇ ਸਮੁੱਚੇ ਸਕੂਲਾਂ ਵਿੱਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਤ ਸੈਮੀਨਾਰ ਦਾ ਆਯੋਜਨ ਕਰਨ ਨੂੰ ਯਕੀਨੀ ਬਣਾਉਣ ਅਤੇ ਸੈਮੀਨਾਰਾਂ ਦੀਆਂ ਗਤੀਵਿਧੀਆਂ ਵੱਖ ਵੱਖ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਤੇ ਸ਼ੇਅਰ ਕਰਨ ਤਾਂ ਜੋ ਲੋਕਾਂ ਵਿੱਚ ਜਾਗਰੂਕਤਾ ਪੈਦਾ ਹੋ ਸਕੇ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ  06 ਸਰਕਾਰੀ ਓਟ ਸੈਂਟਰਾਂ ਅਤੇ 03 ਪ੍ਰਾਈਵੇਟ ਨਸ਼ਾ ਛਡਾਓ ਕੇਂਦਰ ਚੱਲ ਰਹੇ ਹਨ । ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਓਟ ਸੈਂਟਰਾਂ ਅਤੇ ਪ੍ਰਾਈਵੇਟ ਨਸ਼ਾ ਛਡਾਓ ਕੇਂਦਰ ਵਿਖੇ ਆਉਣ ਵਾਲੇ ਮਰੀਜ਼ਾਂ ਦਾ ਪੁਖ਼ਤਾ ਰਿਕਾਰਡ ਰੱਖਣ ਅਤੇ ਉਨ੍ਹਾਂ ਦੀ ਦਵਾਈ ਸਬੰਧੀ ਫਲੋਅੱਪ ਵੀ ਲੈਣ । ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਦੀਪਕ ਹਿਲੋਰੀ ਨੇ ਦੱਸਿਆ ਕਿ ਜਨਵਰੀ 2023 ਤੋਂ ਹੁਣ ਤੱਕ  ਜ਼ਿਲ੍ਹੇ ’ਚ ਐਨ ਡੀ ਪੀ ਐਸ ਐਕਟ ਤਹਿਤ 69 ਮੁਕੱਦਮਿਆਂ ’ਚ 95  ਦੋਸ਼ੀਆਂ ਦੀ ਗ੍ਰਿਫ਼ਤਾਰ ਕੀਤਾ ਗਿਆ ਹੈ ।ਉਨ੍ਹਾਂ ਨਸ਼ਾ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕੱਦਮਿਆਂ ’ਚ ਕਰੀਬ 04 ਲੱਖ 03 ਹਜ਼ਾਰ ਰੁਪਏ ਦੀ ਡਰੱਗ ਮਨੀ, 287 ਕਿੱਲੋ 500 ਗਰਾਮ ਭੁੱਕੀ, 8595 ਗੋਲੀਆਂ, 878 ਗ੍ਰਾਮ ਹੀਰੋਇਨ, 58 ਸ਼ੀਸ਼ੀਆਂ, 1200 ਨਸ਼ੀਲੇ ਕੈਪਸੂਲ, 03 ਕਿੱਲੋਗਰਾਮ 800 ਗਰਾਮ ਅਫ਼ੀਮ, 50 ਗਰਾਮ ਸਮੈਕ, 500 ਗਰਾਮ ਸੁਲਫ਼ਾ  ਅਤੇ )07 ਕਿੱਲੋ 500 ਗਰਾਮ ਹਰੇ ਪੌਦੇ(ਖਸਖਸ) ਸ਼ਾਮਲ ਹੈ ।

LEAVE A REPLY

Please enter your comment!
Please enter your name here