Home Health 3 ਅਪ੍ਰੈਲ ਤੱਕ ਮਨਾਇਆ ਜਾਵੇਗਾ ਪੋਸ਼ਣ ਪੰਦਰਵਾੜਾ

3 ਅਪ੍ਰੈਲ ਤੱਕ ਮਨਾਇਆ ਜਾਵੇਗਾ ਪੋਸ਼ਣ ਪੰਦਰਵਾੜਾ

59
0


ਸੰਗਰੂਰ, 27 ਮਾਰਚ (ਅਸ਼ਵਨੀ ਕੁਮਾਰ) : ਬੱਚਿਆਂ ਤੇ ਔਰਤਾਂ ਵਿੱਚ ਪੋਸ਼ਣ ਤੇ ਸਿਹਤ ਦੇਖਭਾਲ ਸਬੰਧੀ ਜਾਗਰੂਕਤਾ ਅਤੇ ਖਾਣ-ਪੀਣ ਦੀਆਂ ਆਦਤਾਂ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਪੋਸ਼ਣ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਹ ਪੋਸ਼ਣ ਪੰਦਰਵਾੜਾ 3 ਅਪ੍ਰੈਲ ਤੱਕ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਮਹਾਸਭਾ ਵੱਲੋਂ ਸਾਲ 2023 ਨੂੰ ਕੌਮਾਂਤਰੀ ਮੋਟਾ ਅਨਾਜ (ਮੀਲੇਟ) ਸਾਲ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੋਸ਼ਣ ਪੰਦਰਵਾੜੇ ਦੌਰਾਨ ਲੋਕਾਂ ਨੂੰ ਮੋਟੇ ਅਨਾਜ ਦੇ ਲਾਭ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਇਸ ਨੂੰ ਸ਼ਾਮਲ ਕਰ ਸਕਣ। ਉਨ੍ਹਾਂ ਕਿਹਾ ਕਿ ਮੋਟੇ ਅਨਾਜ ਜਿਵੇਂ ਰਾਗੀ, ਕੋਧਰਾ, ਕੰਗਣੀ ਆਦਿ ਪੌਸ਼ਟਿਕ ਅਨਾਜ ਹਨ ਜੋ ਸਰੀਰ ਦੀ ਰੋਜ਼ਾਨਾ ਪੋਸ਼ਣ ਜ਼ਰੂਰਤ ਨੂੰ ਪੂਰਾ ਕਰਨ ਵਿੱਚ ਮਦਦ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਹ ਗਰਭਵਤੀ ਔਰਤਾਂ ਤੇ ਦੁੱਧ ਪਿਲਾਉਂਦੀਆਂ ਔਰਤਾਂ ਲਈ ਵੀ ਬਹੁਤ ਲਾਭਦਾਇਕ ਹਨ। ਇਨ੍ਹਾਂ ਮੋਟੇ ਅਨਾਜਾਂ ਵਿੱਚ ਕੈਲਸ਼ੀਅਮ, ਆਇਰਨ, ਪ੍ਰੋਟੀਨ, ਫ਼ਾਇਬਰ, ਮਿਨਰਲਜ਼ ਜਹੇ ਪੋਸ਼ਟਿਕ ਤੱਤ ਭਰਭੂਰ ਮਾਤਰਾ ਵਿੱਚ ਹੁੰਦੇ ਹਨ।ਸਿਵਲ ਸਰਜਨ ਨੇ ਕਿਹਾ ਕਿ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ ਡਾਕਟਰਾਂ ਦੀ ਟੀਮਾਂ ਵੀ ਜ਼ਿਲ੍ਹੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਤੇ ਆਂਗਵਾੜੀ ਕੇਂਦਰਾਂ ਵਿੱਚ ਜਾ ਕੇ ਬੱਚਿਆਂ ਲਈ ਮੋਟੇ ਅਨਾਜ ਦੇ ਲਾਭ ਬਾਰੇ ਜਾਗਰੂਕ ਕਰ ਰਹੀਆਂ ਹਨ। ਇਸ ਤੋਂ ਇਲਾਵਾ ਟੀਮਾਂ ਵੱਲੋਂ ਬੱਚਿਆਂ ਦਾ ਭਾਰ, ਲੰਬਾਈ ਆਦਿ ਮਾਪਿਆ ਜਾ ਰਿਹਾ ਹੈ ਤੇ ਘੱਟ ਭਾਰ, ਜਾਂ ਜ਼ਿਆਦਾ ਜੰਕ ਫੂਡ ਖਾਣ ਵਾਲੇ ਬੱਚਿਆਂ ਨੂੰ ਸੰਤੁਲਿਤ ਖੁਰਾਕ ਖਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here