ਢੁੱਡੀਕੇ (ਮੋਗਾ) 27 ਮਾਰਚ ( ਮੋਹਿਤ ਜੈਨ) -ਸਿਵਲ ਸਰਜਨ ਮੋਗਾ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਦੀ ਅਗਵਾਈ ਵਿੱਚ ਸਿਹਤ ਬਲਾਕ ਢੁੱਡੀਕੇ ਵਿਖੇ ਵਿਸ਼ਵ ਟੀਬੀ ਦਿਵਸ ਮੌਕੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ।ਇਸ ਮੌਕੇ ਸੀ.ਐਚ.ਸੀ. ਢੁੱਡੀਕੇ ਵਿਖੇ ਮੌਜੂਦ ਮਰੀਜਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੰਬੋਧਨ ਕਰਦਿਆਂ ਡਾ. ਸੁਰਿੰਦਰ ਸਿੰਘ ਝੱਮਟ ਨੇ ਦੱਸਿਆ ਕਿ ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ। ਜੇਕਰ ਦੋ ਹਫ਼ਤੇ ਤੋਂ ਜਿਆਦਾ ਖਾਂਸੀ , ਮਿੰਨਾ ਮਿੰਨਾ ਬੁਖਾਰ, ਰਾਤ ਨੂੰ ਤਰੇਲੀਆਂ ਜਾਂ ਬਿਨ੍ਹਾਂ ਕਾਰਣ ਭਾਰ ਘੱਟ ਹੋ ਜਾਂਦਾ ਹੈ ਤਾਂ ਇਹ ਟੀਬੀ ਦੀ ਬਿਮਾਰੀ ਦੇ ਲੱਛਣ ਹੋ ਸਕਦੇ ਹਨ। ਉਹਨਾਂ ਦੱਸਿਆ ਕਿ ਧਿਆਨਯੋਗ ਹੈ ਕਿ ਫੇਫੜਿਆਂ ਦੀ ਟੀਬੀ ਤੋਂ ਬਿਨ੍ਹਾਂ ਟੀਬੀ ਵਾਲਾ ਅਤੇ ਨਹੁੰਆਂ ਤੋਂ ਬਿਨਾ ਸਰੀਰ ਦੇ ਕਿਸੇ ਵੀ ਅੰਗ ਦੀ ਹੋ ਸਕਦੀ ਹੈ, ਸੋ ਸਰੀਰ ਵਿੱਚ ਕਿਸੇ ਤਰਾਂ ਦੀ ਗੰਢ ਜਾਂ ਲਗਾਤਾਰ ਦਰਦ ਹੋਣ ਤੇ ਤਰੁੰਤ ਜਾਂਚ ਕਰਵਾਉਣੀ ਚਾਹੀਦੀ ਹੈ।
ਇਸ ਮੌਕੇ ਮੌਜੂਦ ਡਾ. ਸ਼ਾਕਸੀ ਬਾਂਸਲ ਨੇ ਦੱਸਿਆ ਕਿ ਟੀਬੀ ਦੇ ਲੱਛਣ ਹੋਣ ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਇਸਦੀ ਜਾਂਚ ਕਰਵਾਉੇਣੀ ਚਾਹੀਦੀ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਹ ਜਾਂਚ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਉਹਨਾਂ ਦਸਿਆ ਕਿ ਹੁਣ ਸਰਕਾਰੀ ਹਸਪਤਾਲ ਵਿੱਚ ਐਮ.ਡੀ.ਆਰ. ਟੀਬੀ ਦੀ ਜਾਂਚ ਵੀ ਕੀਤੀ ਜਾਂਦੀ ਹੈ ।ਸੀਨੀਅਰ ਫਾਰਮੇਸੀ ਅਫ਼ਸਰ ਰਾਜ ਕੁਮਾਰ ਨੇ ਦਸਿਆ ਟੀਬੀ ਦੇ ਮਰੀਜ਼ਾਂ ਨੂੰ ਤੰਦਰੁਸਤ ਸਿਹਤ ਲਈ ਚੰਗੀ ਖੁਰਾਕ, ਰੋਜ਼ਾਨਾ ਕਸਰਤ ਅਤੇ ਯੋਗਾ ਕਰਨਾ ਚਾਹੀਦਾ ਹੈ।