ਮੋਗਾ, 27 ਮਾਰਚ ( ਅਸ਼ਵਨੀ) –
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਸਬੰਧੀ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ਉੱਪਰ ਆਨਲਾਈਨ ਪ੍ਰੇਰਨਾਦਾਇਕ ਲੈਕਚਰ ਕਰਵਾਏ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸੇ ਦੀ ਲੜੀ ਤਹਿਤ ਮਿਤੀ 28 ਮਾਰਚ, 2023 ਨੂੰ ਸਵੇਰੇ 11:00 ਵਜੇ ਸਿਰਫ਼ ਲੜਕੀਆਂ ਲਈ ਇੱਕ ਆਨ-ਲਾਈਨ ਵੈਬੀਨਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵੈਬੀਨਾਰ ਵਿੱਚ ਪ੍ਰਾਰਥਣਾਂ ਨੂੰ ਮਾਹਿਰ ਬੁਲਾਰਿਆਂ ਵੱਲੋਂ ”ਕਰੀਅਰ ਪਰਸਪੈਕਟਿਵ ਫਾਰ ਗਰਲਜ਼ ਇਨ ਆਰਮਡ ਫੋਰਸਜ” ਵਿਸ਼ੇ ਤਹਿਤ ਭਾਰਤੀ ਸੈਨਾ ਵਿੱਚ ਬਤੌਰ ਕਮਿਸ਼ਨਡ ਅਫ਼ਸਰ ਭਰਤੀ ਹੋਣ ਸਬੰਧੀ ਪ੍ਰੇਰਨਾਦਾਇਕ ਲੈਕਚਰ ਦਿੱਤਾ ਜਾਵੇਗਾ।
ਇਹ ਵੈਬੀਨਾਰ ਫੈਸਬੁੱਕ ਲਿੰਕ https://www.facebook.com/events/760832708640449/ ਰਾਂਹੀ ਅਟੈਂਡ ਕੀਤਾ ਜਾ ਸਕੇਗਾ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਦੇ ਨੰਬਰ 62392-66860 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਸ੍ਰੀਮਤੀ ਪਰਮਿੰਦਰ ਕੌਰ ਨੇ ਅਪੀਲ ਕੀਤੀ ਕਿ ਮਹੱਤਵਪੂਰਨ ਜਾਣਕਾਰੀਆਂ ਅਤੇ ਪ੍ਰੇਰਨਾਦਾਇਕ ਲੈਚਕਰ ਸੁਣਨ ਲਈ ਵੱਧ ਤੋਂ ਵੱਧ ਲੜਕੀਆਂ ਇਸ ਆਨਲਾਈਨ ਵੈਬੀਨਾਰ ਵਿੱਚ ਸ਼ਮੂਲੀਅਤ ਕਰਨ ਨੂੰ ਯਕੀਨੀ ਬਣਾਉਣ।