ਜਗਰਾਓਂ, 28 ਮਾਰਚ ( ਰਾਜੇਸ਼ ਜੈਨ, ਭਗਵਾਨ ਭੰਗੂ )-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਇੰਚਾਰਜ ਐਸ.ਐਸ.ਪੀ ਨਵਨੀਤ ਸਿੰਘ ਬੈਂਸ ਦੀਆਂ ਹਦਾਇਤਾਂ ’ਤੇ ਡੀ.ਐਸ.ਪੀ ਸਤਵਿੰਦਰ ਸਿੰਘ ਵਿਰਕ ਦੀ ਅਗਵਾਈ ’ਚ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਨੂੰ ਬਰਕਰਾਰ ਰੱਖਣ ਲਈ ਫਲੈਗ ਮਾਰਚ ਕੱਢਿਆ ਗਿਆ। ਇਹ ਮਾਰਚ ਐਸਐਸਪੀ ਦਫ਼ਤਰ ਤੋਂ ਸ਼ੁਰੂ ਹੋ ਕੇ ਝਾਂਸੀ ਰਾਣੀ ਚੌਕ, ਰਾਏਕੋਟ ਰੋਡ ਤੋਂ ਹੁੰਦਾ ਹੋਇਆ ਸ਼ਹਿਰ ਦੇ ਅੰਦਰੂਨੀ ਹਿੱਸਿਆਂ ’ਚੋਂ ਲੰਘਦਾ ਹੋਇਆ ਦੁਪਹਿਰ ਬਾਅਦ ਸਮਾਪਤ ਹੋਇਆ। ਜਿਕਰਯੋਗ ਹੈ ਕਿ ਪੁਲਿਸ ਵੱਲੋਂ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਇੰਚਾਰਜ ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਚਲਾਏ ਜਬਰਦਸਤ ਆਪ੍ਰੇਸ਼ਨ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਦੀ ਭਾਵਨਾ ਨੂੰ ਬਰਕਰਾਰ ਰੱਖਣ ਲਈ ਫਲੈਗ ਮਾਰਚ ਕੱਢਿਆ ਗਿਆ। ਡੀ.ਐਸ.ਪੀ.ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਕਿਸਮ ਦੀ ਗਤੀਵਿਧੀ ਨੂੰ ਅੰਜਾਮ ਨਾ ਦੇ ਸਕੇ। ਇਲਾਕੇ ’ਚ ਦਿਨ-ਰਾਤ ਦੀ ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ। ਪੀਸੀਆਰ ਦਸਤੇ ਹਰ ਸਮੇਂ ਸ਼ਹਿਰ ਦੇ ਚਾਰੇ ਪਾਸੇ ਮੌਜੂਦ ਰਹਿੰਦੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ’ਤੇ ਧਿਆਨ ਨਾ ਦੇਣ। ਇਸ ਮੌਕੇ ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਹੀਰਾ ਸਿੰਘ, ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਅਮਰਜੀਤ ਸਿੰਘ, ਥਾਣਾ ਹਠੂਰ ਦੇ ਇੰਚਾਰਜ ਇੰਸਪੈਕਟਰ ਜਗਜੀਤ ਸਿੰਘ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ, ਸੀ.ਆਈ.ਏ ਸਟਾਫ਼ ਦੇ ਇੰਚਾਰਜ ਏ. ਫਲੈਗ ਮਾਰਚ ਵਿੱਚ ਸਾਰੀਆਂ ਪੁਲਿਸ ਚੌਕੀਆਂ, ਪੁਲਿਸ ਮੁਲਾਜ਼ਮ, ਮਹਿਲਾ ਪੁਲਿਸ ਮੁਲਾਜ਼ਮ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਕਰਮਚਾਰੀ ਹਾਜ਼ਰ ਸਨ।

