Home ਨੌਕਰੀ ਅਗਨੀਵੀਰ ਫੌਜ ਭਰਤੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਮੁਫ਼ਤ ਸਿਖਲਾਈ ਸ਼ੁਰੂ...

ਅਗਨੀਵੀਰ ਫੌਜ ਭਰਤੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਮੁਫ਼ਤ ਸਿਖਲਾਈ ਸ਼ੁਰੂ – ਡਿਪਟੀ ਕਮਿਸ਼ਨਰ

60
0


ਤਰਨ ਤਾਰਨ ,28 ਮਾਰਚ (ਬੋਬੀ ਸਹਿਜਲ – ਧਰਮਿੰਦਰ) : ਡਿਪਟੀ ਕਮਿਸ਼ਨਰ ਤਰਨ ਤਾਰਨ  ਸ੍ਰੀ ਰਿਸ਼ੀਪਾਲ ਸਿੰਘ  ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਗਨੀਵੀਰ ਫੌਜ ਦੀ ਭਰਤੀ ਲਈ ਮੁਫਤ ਟਰੇਨਿੰਗ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਨੌਜਵਾਨਾਂ ਨੂੰ ਲਿਖਤੀ ਪੇਪਰ ਅਤੇ ਸਰੀਰਕ ਪੇਪਰ ਦੀ ਤਿਆਰੀ ਮੁਫ਼ਤ ਕਰਵਾਈ ਜਾ ਰਹੀ ਹੈ। ਨੌਜਵਾਨਾਂ ਤੋਂ ਕਿਸੇ ਕਿਸਮ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ ।ਉਹਨਾਂ ਦੱਸਿਆ ਕਿ ਇਸ ਵਿੱਚ ਜ਼ਿਲ੍ਹਾ ਤਰਨਤਾਰਨ ਦੀ ਤਹਿਸੀਲ ਖਡੂਰ ਸਾਹਿਬ ਨਾਲ ਸਬੰਧਤ ਨੌਜਵਾਨ ਵੀ ਟਰੇਨਿੰਗ ਲੈ ਸਕਦੇ ਹਨ।ਟਰੇਨਿੰਗ ਦੌਰਾਨ ਨੌਜਵਾਨਾਂ ਨੂੰ ਖਾਣਾ, ਰਿਹਾਇਸ਼ ਮੁਫਤ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਲ 2023 ਦੀ ਅਗਨੀਵੀਰ ਫੌਜ ਭਰਤੀ ਲਈ ਭਾਰਤ ਸਰਕਾਰ ਵਲੋਂ ਭਰਤੀਆਂ ਲਈ ਜਿਨ੍ਹਾਂ ਨੌਜਵਾਨਾਂ ਨੇ 16 ਫਰਵਰੀ 2023 ਤੋਂ 15 ਮਾਰਚ 2023 ਤੱਕ ਆਨ- ਲਾਈਨ (Join Indian Army.NIC)  ਅਪਲਾਈ ਕੀਤਾ ਸੀ, ਲਈ ਅਗਨੀਵੀਰ ਫੌਜ ਦੀ ਭਰਤੀ ਦੇ ਲਈ ਲਿਖਤੀ ਪੇਪਰ ਮਿਤੀ 17 ਅਪਰੈਲ 2023 ਨੂੰ ਹੋਣ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਵਲੋਂ ਅਪਲਾਈ ਕੀਤਾ ਗਿਆ ਹੈ ਉਹ ਸੀ-ਪਾਈਟ ਕੈਂਪ ਨੇੜੇ ਮਾਡਰਨ ਜੇਲ੍ਹ ਥੇਹ ਕਾਂਜਲਾ ਕਪੂਰਥਲਾ ਵਿਖੇ ਆ ਕੇ ਲਿਖਤੀ ਪੇਪਰ ਅਤੇ ਸਰੀਰਕ ਸਿਖਲਾਈ  ਦੀ ਤਿਆਰੀ ਕਰਨ ਲਈ ਆ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਆਪਣੇ ਸਾਰੇ ਅਸਲ ਅਤੇ ਫੋਟੋ ਕਾਪੀ ਸਰਟੀਫਿਕੇਟ ਨਾਲ ਲੈ ਕੇ ਕੈਂਪ ਵਿੱਚ ਆ ਕੇ ਸਵੇਰੇ 09 ਤੋਂ 02 ਵਜੇ ਤੱਕ ਨਾਮ ਦਰਜ ਕਰਵਾ ਸਕਦੇ ਹਨ, ਇਸ ਵਿੱਚ ਕੇਵਲ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਦੀ ਤਹਿਸੀਲ ਬਾਬਾ ਬਕਾਲਾ ਅਤੇ ਜ਼ਿਲ੍ਹਾ ਤਰਨਤਾਰਨ ਦੀ ਤਹਿਸੀਲ ਖਡੂਰ ਸਾਹਿਬ ਦੇ ਨੌਜਵਾਨ ਹੀ ਟਰੇਨਿੰਗ ਲੈ ਸਕਦੇ ਹਨ।

LEAVE A REPLY

Please enter your comment!
Please enter your name here