Home ਪਰਸਾਸ਼ਨ ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,60,843 ਯੋਗ ਲਾਭਪਾਤਰੀਆਂ ਨੂੰ ਦਿੱਤੀ...

ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,60,843 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 24 ਕਰੋੜ 12 ਲੱਖ 64 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ – ਡਿਪਟੀ ਕਮਿਸ਼ਨਰ

37
0


ਤਰਨ ਤਾਰਨ, 28 ਮਾਰਚ (ਵਿਕਾਸ ਮਠਾੜੂ – ਮੋਹਿਤ ਜੈਨ) : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਨਵੰਬਰ, 2022 ਦੌਰਾਨ ਜ਼ਿਲਾ ਤਰਨਤਾਰਨ ਦੇ 1,60,843 ਯੋਗ ਲਾਭਪਾਤਰੀਆਂ ਨੂੰ 24 ਕਰੋੜ 12 ਲੱਖ 64 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆੱਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਂਦਾ ਹੈ।ਉਹਨਾਂ ਦੱਸਿਆਂ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਫਰਵਰੀ, 2023 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 1,09,097 ਲਾਭਪਾਤਰੀਆਂ ਨੂੰ 16 ਕਰੋੜ 36 ਲੱਖ 45 ਹਜ਼ਾਰ 500 ਰੁਪਏ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਤਹਿਤ 27,359 ਲਾਭਪਾਤਰੀਆਂ ਨੂੰ 04 ਕਰੋੜ 10 ਲੱਖ 38 ਹਜ਼ਾਰ 500 ਰੁਪਏ ਅਤੇ 11,917 ਆਸ਼ਰਿਤ ਬੱਚਿਆਂ ਨੂੰ 01 ਕਰੋੜ 78 ਲੱਖ 75 ਹਜ਼ਾਰ 500 ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 12,470 ਦਿਵਿਆਂਗਜਨਾਂ ਪੈਨਸ਼ਰਾਂ ਨੂੰ 1 ਕਰੋੜ 87 ਲੱਖ 05 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਤਰਨ ਤਾਰਨ ਡਾ. ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ 65 ਸਾਲ ਤੋ ਵੱਧ ਪੁਰਸ਼ਾਂ ਅਤੇ 58 ਸਾਲ ਤੋ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨਿਆਸ਼ਰਿਤ ਔਰਤਾਂ ਨੂੰ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।ਇਸ ਤੋਂ ਇਲਾਵਾ ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ ਸਕੀਮ ਅਧੀਨ ਵਿਧਵਾ ਔਰਤ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਦੀ ਉਮਰ 21 ਸਾਲ ਤੋ ਵੱਧ ਨਾ ਹੋਵੇ।  ਇਸ ਸਕੀਮ ਤਹਿਤ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।ਉਹਨਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਅਧੀਨ ਜਿਸ ਵਿਅਕਤੀ ਦੀ ਦਿਵਿਆਂਗਤਾ 50 ਫੀਸਦੀ ਜਾਂ ਇਸ ਤੋ ਵੱਧ ਹੋਵੇ ਉਸ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।

LEAVE A REPLY

Please enter your comment!
Please enter your name here