ਜਗਰਾਉਂ, 29 ਮਾਰਚ ( ਵਿਕਾਸ ਮਠਾੜੂ, ਮੋਹਿਤ ਜੈਨ )-ਸੀਨੀਅਰ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਪਾਰਲੀਮੈਂਟ ਮੈਂਬਰਸ਼ਿਪ ਰੱਦ ਕਰਨ ਦੀ ਕਾਰਵਾਈ ਨਾਲ ਭਾਜਪਾ ਦੀ ਤਾਨਾਸ਼ਾਹੀ ਸਿਖਰ ’ਤੇ ਪਹੁੰਚ ਗਈ ਹੈ। ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਭਾਰਤੀ ਇਸ ਤਾਨਾਸ਼ਾਹੀ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ। ਇਹ ਵਿਚਾਰ ਕਾਂਗਰਸੀ ਆਗੂ ਅਤੇ ਐਸਸੀ/ਬੀਸੀ ਵੈਲਫੇਅਰ ਕੌਂਸਲ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਦੇਸ਼ ਭਗਤ ਨੇ ਸਾਂਝੇ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਸੱਚ ਬੋਲਣ ’ਤੇ ਸਜ਼ਾ ਮਿਲਣ ਤੋਂ ਨਹੀਂ ਡਰਦੇ ਅਤੇ ਸਰਕਾਰੀ ਸਿਸਟਮ ਦੇ ਦਬਾਅ ਅਤੇ ਝੂਠ ਅੱਗੇ ਝੁਕਣਗੇ ਵਾਲੇ ਨਹੀਂ ਹਨ। ਰਾਹੁਲ ਗਾਂਧੀ ਦੇ ਸਵਾਲਾਂ ਤੋਂ ਪਰੇਸ਼ਾਨ ਭਾਜਪਾ ਰਾਹੁਲ ਗਾਂਧੀ ’ਤੇ ਬੇਬੁਨਿਆਦ ਮਾਮਲੇ ਬਣਾ ਕੇ ਉਨ੍ਹਾਂ ਨੂੰ ਦਬਾ ਨਹੀਂ ਸਕਦੀ। ਪੂਰਾ ਦੇਸ਼ ਇਸ ਸਾਰੀ ਹਕੀਕਤ ਨੂੰ ਜਾਣਦਾ ਹੈ ਅਤੇ ਰਾਹੁਲ ਗਾਂਧੀ ਦੇ ਨਾਲ ਖੜ੍ਹਾ ਹੈ। ਦੇਸ਼ ਭਗਤ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਵਿਰੁੱਧ ਉੱਠ ਰਹੀ ਆਵਾਜ਼ ਨੂੰ ਦਬਾਉਣ ਲਈ ਈਡੀ, ਸੀਬੀਆਈ ਅਤੇ ਹੋਰ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਇਹ ਉਸ ਦੇ ਸਿਆਸੀ ਦੀਵਾਲੀਏਪਣ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਅਤੇ ਰਾਹੁਲ ਗਾਂਧੀ ਫਾਸ਼ੀਰਵਾਦ ਤਾਕਤਾਂ ਵਿਰੁੱਧ ਜ਼ੋਰਦਾਰ ਢੰਗ ਨਾਲ ਲੜਦੀ ਰਹੇਗੀ। ਦੇਸ਼ ਭਗਤ ਨੇ ਕਿਹਾ ਕਿ 2014 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇਸ਼ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਵਿਰੋਧੀ ਚੁੱਪ ਰਹਿਣ ਅਤੇ ਮੀਡੀਆ ਅਤੇ ਏਜੰਸੀਆਂ ਉਨ੍ਹਾਂ ਦੇ ਹੁਕਮਾਂ ਅਨੁਸਾਰ ਕੰਮ ਕਰਨ, ਪਰ ਭਾਜਪਾ ਦੇ ਇਹ ਮਨਸੂਬਿਆਂ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਦੇਸ਼ ਦੇ ਲੋਕ ਸੱਚ ਦੀ ਆਵਾਜ਼ ਨਾਲ ਖੜ੍ਹੇ ਹਨ ਅਤੇ ਖੜ੍ਹੇ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਅਜਮੇਰ ਸਿੰਘ ਢੋਲਣ, ਸੁਰਜੀਤ ਸਿੰਘ ਹਠੂਰ, ਜੀਵਨ ਸਿੰਘ ਬਾਘੀਆਂ, ਮਨਪ੍ਰੀਤ ਕੌਰ ਮਾਹਲ ਅਤੇ ਟਵਿੰਕਲ ਮਾਛੀਵਾੜਾ ਆਦਿ ਹਾਜ਼ਰ ਸਨ।