ਸੁਨਾਮ(ਭਗਵਾਨ ਭੰਗੂ)ਕਰਿਆਨਾ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਅਜੇ ਜਿੰਦਲ ਮਸਤਾਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਾਜ਼ਰ ਵਪਾਰੀਆਂ ਨੇ ਸ਼ਹਿਰ ਅੰਦਰ ਦੁਕਾਨਾਂ ਉੱਤੇ ਲਗਾਤਾਰ ਹੋ ਰਹੀਆਂ ਚੋਰੀਆਂ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਗਈ। ਵਪਾਰੀ ਵਰਗ ਦਾ ਤਰਕ ਹੈ ਕਿ ਮੋਟਰਸਾਇਕਲਾਂ ਤੇ ਸਵਾਰ ਨਸ਼ੇੜੀ ਕਿਸਮ ਦੇ ਲੋਕ ਦੁਕਾਨਾਂ ਤੋਂ ਸਾਮਾਨ ਚੁੱਕ ਕੇ ਲੈ ਜਾਂਦੇ ਹਨ, ਅਜਿਹੇ ਹਾਲਾਤਾਂ ਵਿੱਚ ਸ਼ਹਿਰ ਅੰਦਰ ਪੁਲਿਸ ਗਸ਼ਤ ਤੇਜ਼ ਕਰਨ ਦੀ ਲੋੜ ਹੈ। ਕਰਿਆਨਾ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਅਜੇ ਜਿੰਦਲ ਮਸਤਾਨੀ ਨੇ ਕਿਹਾ ਕਿ ਅਜੋਕੇ ਮੁਕਾਬਲੇ ਦੇ ਸਮੇਂ ਅੰਦਰ ਕਾਰੋਬਾਰੀ ਵਿਅਕਤੀਆਂ ਨੂੰ ਪਹਿਲਾਂ ਹੀ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ ਉਪਰੋਂ ਚੋਰੀ ਦੀਆਂ ਘਟਨਾਵਾਂ ਵਾਪਰ ਕਾਰਨ ਹੋਰ ਮੁਸ਼ਕਿਲਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਰਮਚਾਰੀ ਛੋਟੇ ਦੁਕਾਨਦਾਰਾਂ ਤੋਂ ਪੋਲੀਥੀਨ ਚੁੱਕਕੇ ਲੈ ਜਾਂਦੇ ਹਨ ਜਿਸ ਕਾਰਨ ਦੁਕਾਨਦਾਰਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ, ਜਦਕਿ ਪ੍ਰਦੂਸ਼ਣ ਪੈਦਾ ਕਰਨ ਵਾਲੇ ਹੋਰ ਕਈ ਸਾਰੇ ਪ੍ਰਰਾਜੈਕਟ ਚੱਲ ਰਹੇ ਹਨ। ਐਸੋਸੀਏਸ਼ਨ ਦੇ ਪ੍ਰਧਾਨ ਮਸਤਾਨੀ ਨੇ ਨੇ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ ਜਿਸ ਵਿੱਚ ਚੇਅਰਮੈਨ ਜਗਜੀਤ ਸਿੰਘ ਅਹੂਜਾ ਨੂੰ ਅਤੇ ਸਕੱਤਰ ਜਨਰਲ ਕ੍ਰਿਸ਼ਨ ਕੁਮਾਰ ਨੂੰ ਬਣਾਇਆ ਗਿਆ। ਇਸ ਮੌਕੇ ਰਾਜੀਵ ਸਿੰਗਲਾ, ਸ਼ਾਮ ਸਿੰਘ ਫ਼ੌਜੀ, ਰਤਨ ਕੁਮਾਰ ਛਾਜਲੀ, ਰਾਜੇਸ਼ ਕੁਮਾਰ ਪਾਲੀ ਸਮੇਤ ਹੋਰ ਮੈਂਬਰ ਹਾਜ਼ਰ ਸਨ।