ਲਹਿਰਾਗਾਗਾ (ਜਸਵੀਰ ਸਿੰਘ ਕਣਕਵਾਲ )ਇਸ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਜੋ ਕਿ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਇਸ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਦੇ ਬੱਚਿਆਂ ਨੂੰ ਵਧੀਆ ਸਿਖਿਆ ਪ੍ਰਦਾਨ ਕਰ ਰਹੀ ਹੈ ਵਲੋਂ ਸਾਲ 2022-23 ਦੇ ਸਲਾਨਾ ਪੇਪਰਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਜਿਸ ਵਿਚ ਸਾਰੀਆਂ ਜਮਾਤਾਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਤੱਗੜ ਮੈਨੇਜਿੰਗ ਕੁਲਵਿੰਦਰ ਕੌਰ ਤੱਗੜ ਅਤੇ ਪ੍ਰਿੰਸੀਪਲ ਪ੍ਰੀਤੀ ਤੱਗੜ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਵਧੀਆ ਅੰਕ ਹਾਸਲ ਕਰ ਕੇ ਪਾਸ ਹੋਏ ਹਨ। ਪਹਿਲੀ ਦੂਜੀ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਅਤੇ ਸਟਾਫ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕ ਕੁਲਦੀਪ ਸਿੰਘ ਜਖੇਪਲ ਮਨਦੀਪ ਸਿੰਘ ਆਲਮਪੁਰ ਮਨਪਰੀਤ ਸਿੰਘ ਵਿਕਰਮ ਸਿੰਘ ਕਣਕਵਾਲ ਭੰਗੂਆਂ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਿਰ ਰਿਹਾ।