Home ਸਭਿਆਚਾਰ ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਨੁੱਕੜ ਨਾਟਕ ਦੀਆਂ ਪੇਸ਼ਕਾਰੀਆਂ

ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਨੁੱਕੜ ਨਾਟਕ ਦੀਆਂ ਪੇਸ਼ਕਾਰੀਆਂ

39
0

   ਬਠਿੰਡਾ (ਰਾਜੇਸ ਜੈਨ) ਭਾਸ਼ਾ ਵਿਭਾਗ ਪੰਜਾਬ ਦੇ ਸਥਾਨਕ ਦਫ਼ਤਰ ਵੱਲੋਂ ਵਿਸ਼ਵ ਰੰਗਮੰਚ ਦਿਵਸ ਮਨਾਉਂਦੇ ਹੋਏ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਨਾਟਿਅਮ ਥੀਏਟਰ ਗਰੁੱਪ ਦੇ ਸਹਿਯੋਗ ਨਾਲ਼ ਜ਼ਲਿ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਨੁੱਕੜ ਨਾਟਕ ‘ਵਾਤਾਵਰਨ ਦੀ ਕਰੀਏ ਸੰਭਾਲ’ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਲਿ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਦੱਸਿਆ ਕਿ ਸ਼ਮਿੰਦਰ ਸੰਨੀ ਦੁਆਰਾ ਲਿਖੇ ਨੁੱਕੜ ਨਾਟਕ ‘ਵਾਤਾਵਰਣ ਦੀ ਕਰੀਏ ਸੰਭਾਲ’ ਨੂੰ ਪਹਿਲੇ ਦਿਨ ਸਪੋਰਟਕਿੰਗ ਫੈਕਟਰੀ ਜੀਦਾ ਵਿਖੇ ਖੇਡਿਆ ਗਿਆ। ਇਸ ਨਾਟਕ ਵਿਚ ਵਾਤਾਵਰਣ ਨੂੰ ਸੰਭਾਲਣ ਲਈ ਸਾਨੂੰ ਸਭ ਨੂੰ ਸਾਂਝਾ ਉੱਦਮ ਕਰਨ ਦੀ ਜ਼ਰੂਰਤ ਹੈ ਬਾਰੇ ਚਾਨਣਾ ਪਾਇਆ ਗਿਆ। ਨਾਟਕ ਦੀ ਪੇਸ਼ਕਾਰੀ ਦੌਰਾਨ ਐਮਡੀ.ਸਪੋਰਟਕਿੰਗ, ਕੈਪਟਨ ਰਾਜੀਵ ਕੁਮਾਰ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਸਮੇਤ ਫੈਕਟਰੀ ਦੇ ਹੋਰ ਅਹੁਦੇਦਾਰ ਤੇ ਸਟਾਫ਼ ਮੈਂਬਰ ਮੌਜੂਦ ਰਹੇ। ਦੂਸਰੇ ਦਿਨ ਨੁੱਕੜ ਨਾਟਕ ਦੀ ਪੇਸ਼ਕਾਰੀ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ ਕੀਤੀ ਗਈ, ਜਿੱਥੇ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਤੋਂ ਰਜਿਸਟਰਾਰ ਡਾ.ਜੀ.ਪੀ.ਐਸ. ਬਰਾੜ , ਪੋ੍ਫੈਸਰ ਵਿਵੇਕ ਕੌਂਡਲ, ਸਕੂਲ ਪਿੰ੍ਸੀਪਲ ਅਤੇ ਸਮੂਹ ਸਟਾਫ ਹਾਜ਼ਰ ਸਨ । ਇਸੇ ਤਰਾਂ੍ਹ ਹੀ ਤੀਜੇ ਦਿਨ ਨੁੱਕੜ ਨਾਟਕ ਦਾ ਕਾਫ਼ਲਾ ਪਿੰਡ ਘੁੱਦਾ ਪਹੁੰਚਿਆ, ਜਿੱਥੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਨਾਲ਼ ਲੈ ਕੇ ਪਿੰਡ ਦੀ ਸਾਂਝੀ ਥਾਂ ‘ਤੇ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਲੈਕਚਰਾਰ ਕੁਲਵਿੰਦਰ ਸਿੰਘ, ਐਸਐਮਸੀ. ਚੇਅਰਮੈਨ, ਵਿਦਿਆਰਥੀ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ । ਪੋ੍ਗਰਾਮ ਦੇ ਚੌਥੇ ਤੇ ਆਖ਼ਰੀ ਦਿਨ ਨੁੱਕੜ ਨਾਟਕ ਦੀ ਪੇਸ਼ਕਾਰੀ ਪਿੰਡ ਨਰੂਆਣਾ ਵਿਖੇ ਕੀਤੀ ਗਈ, ਜਿੱਥੇ ਪਿੰਡ ਦੇ ਸਰਪੰਚ, ਪੰਚਾਇਤ ਮੈਂਬਰ, ਪਤਵੰਤੇ ਸੱਜਣ ਅਤੇ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਦੀ ਟੀਮ ਵੀ ਮੌਜੂਦ ਸੀ। ਇਸ ਚਾਰ ਰੋਜ਼ਾ ਸਮਾਗਮ ਦੌਰਾਨ ਖੇਡੇ ਨੁੱਕੜ ਨਾਟਕ ਵਿੱਚ ਨਾਟਿਅਮ ਥੀਏਟਰ ਗਰੁੱਪ ਦੇ ਕਲਾਕਾਰਾਂ ਦੀ ਬਾਕਮਾਲ ਪੇਸ਼ਕਾਰੀ ਦੀ ਖੂਬ ਪ੍ਰਸ਼ੰਸ਼ਾ ਕੀਤੀ ਗਈ। ਸਮਾਗਮ ਦੀ ਸਫ਼ਲਤਾ ‘ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਜ਼ਲਿ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਕਿਹਾ ਕਿ ਸਾਡੇ ਆਲੇ-ਦੁਆਲੇ ਦੇ ਮੁੱਦਿਆਂ ਨੂੰ ਜੇਕਰ ਅਸੀਂ ਇਹਨਾਂ ਸਮਾਗਮਾਂ ਨਾਲ਼ ਜੋੜ ਕੇ ਪੇਸ਼ ਕਰਾਂਗੇ ਤਾਂ ਇਹ ਦਿਨ ਮਨਾਉਣੇ ਵਧੇਰੇ ਸਾਰਥਕ ਹੋਣਗੇ। ਇਸ ਤੋਂ ਇਲਾਵਾ ਉਨਾਂ੍ਹ ਦੱਸਿਆ ਕਿ ਇਸ ਸਾਲ ਸਥਾਨਕ ਜ਼ਲਿ੍ਹਾ ਭਾਸ਼ਾ ਦਫ਼ਤਰ ਵੱਲੋਂ ਵਾਤਾਵਰਣ ਸੰਭਾਲ ਦਾ ਥੀਮ ਲੈ ਕੇ ਵਿਸ਼ਵ ਰੰਗਮੰਚ ਦਿਵਸ ਵੀ ਮਨਾਇਆ ਜਾ ਰਿਹਾ ਹੈ। ਸਾਰੇ ਦਿਨਾਂ ਦੇ ਸਮਾਗਮਾਂ ਦੌਰਾਨ ਜ਼ਲਿ੍ਹਾ ਭਾਸ਼ਾ ਦਫ਼ਤਰ ਦਾ ਸਮੂਹ ਸਟਾਫ਼ ਵੀ ਹਾਜ਼ਰ ਰਿਹਾ ।

LEAVE A REPLY

Please enter your comment!
Please enter your name here