ਜਗਰਾਓਂ, 1 ਅਪ੍ਰੈਲ ( ਲਿਕੇਸ਼ ਸ਼ਰਮਾਂ )-ਸ਼੍ਰੀਮਤੀ ਤਾਰਾ ਦੇਵੀ ਜਿੰਦਲ ਆਰੀਆ ਵਿਦਿਆ ਮੰਦਰ ਸਕੂਲ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ। ਜਿਸ ਵਿੱਚ ਪ੍ਰੀ ਨਰਸਰੀ ਤੋਂ ਨੌਵੀਂ ਜਮਾਤ ਤੱਕ ਦੇ ਬੱਚਿਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰਕੇ ਪ੍ਰੀਖਿਆ ਪਾਸ ਕੀਤੀ। ਪ੍ਰਿੰਸੀਪਲ ਨਿਧੀ ਗੁਪਤਾ ਨੇ ਦੱਸਿਆ ਕਿ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਅਤੇ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਕੈਸ਼ੀਅਰ ਜਗਮੋਹਨ ਮਿੱਤਲ, ਵਾਈਸ ਪ੍ਰਧਾਨ ਅਰਵਿੰਦ ਕਥੂਰੀਆ ਅਤੇ ਪਿ੍ਰੰਸੀਪਲ ਨਿਧੀ ਗੁਪਤਾ ਨੇ ਸਾਰਿਆਂ ਨੂੰ ਵਧਾਈ ਦਿੱਤੀ।