ਜਗਰਾਉਂ 2 ਅਪ੍ਰੈਲ (ਲਿਕੇਸ਼ ਸ਼ਰਮਾ) : ਬਜਰੰਗ ਦਲ,ਯੁਵਾ ਸ਼ਕਤੀ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ 9 ਅਪ੍ਰੈਲ ਦਿਨ ਐਤਵਾਰ ਨੂੰ ਭਗਵਾ ਯਾਤਰਾ ਕੱਢੀ ਜਾਵੇਗੀ।ਹਿੰਦੂ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਜਾ ਕੇ ਨੌਜਵਾਨਾਂ ਨੂੰ ਇਸ ਯਾਤਰਾ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।ਜਾਣਕਾਰੀ ਦਿੰਦਿਆਂ ਜਤਿੰਦਰ ਗਰਗ, ਵਿਕਰਮ ਵਰਮਾ ਨੇ ਦੱਸਿਆ ਕਿ ਜਿਥੇ ਜਿਥੇ ਉਹ ਲੋਕਾਂ ਨੂੰ ਯਾਤਰਾ ਵਿੱਚ ਪਹੁੰਚਣ ਦਾ ਸੱਦਾ ਪੱਤਰ ਦੇਣ ਲਈ ਗਏ ,ਉਹਨਾਂ ਨੂੰ ਲੋਕਾਂ ਵੱਲੋਂ ਪੂਰਾ ਸਮਰਥਨ ਮਿਲਿਆ।ਉਨ੍ਹਾਂ ਕਿਹਾ ਕਿ ਭਗਵਾ ਯਾਤਰਾ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਬਜਰੰਗ ਦਲ, ਯੁਵਾ ਸ਼ਕਤੀ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਇਸ ਭਗਵਾ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਭਗਵਾ ਯਾਤਰਾ ਦੇ ਮਾਧਿਅਮ ਰਾਹੀਂ ਸ਼ਹਿਰ ਜਗਰਾਉਂ ਭਗਵਾਨ ਸ਼੍ਰੀ ਰਾਮ ਜੀ ਨੂੰ ਨਮਨ ਕਰੇਗਾ। ਉਨ੍ਹਾਂ ਦੱਸਿਆ ਕਿ ਇਹ ਭਗਵਾ ਯਾਤਰਾ 9 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 9 ਵਜੇ ਪ੍ਰਾਚੀਨ ਮਹਾਂਵੀਰ ਮੰਦਿਰ ਪੁਰਾਣੀ ਘਾਹ ਮੰਡੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਹੁੰਦੀ ਹੋਈ ਪ੍ਰਾਚੀਨ ਸ਼ਿਵ ਮੰਦਿਰ ਪੁਰਾਣੀ ਦਾਣਾ ਮੰਡੀ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚੋਂ ਖ਼ਾਸਕਰ ਨੋਜਵਾਨ ਇਸ ਭਗਵਾ ਯਾਤਰਾ ਵਿੱਚ ਪਹੁੰਚ ਕੇ ਯਾਤਰਾ ਦਾ ਹਿੱਸਾ ਬਣਨ।ਸਮੂਹ ਮੈਂਬਰਾਂ ਵੱਲੋਂ ਲੋਕਾਂ ਨੂੰ ਇਸ ਯਾਤਰਾ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ ਗਈ।