ਬਟਾਲਾ, 3 ਅਪ੍ਰੈਲ (ਲਿਕੇਸ਼ ਸ਼ਰਮਾ – ਰੋਹਿਤ ਗੋਇਲ) : ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕਿਰਪਾਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 06 ਅਪ੍ਰੈਲ 2023 ਦਿਨ ਵੀਰਵਾਰ ਨੂੰ ਫੋਕਲ ਪੁਆਇੰਟ, ਪਿੰਡ ਸੇਖਵਾਂ, ਜਿਲ੍ਹਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲੱਗੇਗਾ ਤੇ ਇਸ ਮੌਕੇ ਖੇਤੀ ਪ੍ਰਦਰਸ਼ਨੀ ਵੀ ਲਗਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਪਹੁੰਚਣਗੇ। ਇਸ ਮੌਕੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ,ਹਲਕਾ ਵਿਧਾਇਕ ਹਰਗੋਬਿੰਦਪੁਰ ਸਾਹਿਬ ਐਡਵੋਕੇਟ ਅਮਰਪਾਲ ਸਿੰਘ,ਚੇਅਰਮੈਨ ਹੈਲਥ ਕਾਰਪੋਰੇਸ਼ਨ ਪੰਜਾਬ, ਰਮਨ ਬਹਿਲ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ,ਗੁਰਦਾਸਪੁਰ ਜਗਰੂਪ ਸਿੰਘ ਸੇਖਵਾਂ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚਣਗੇ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕਿਸਾਨ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਇਸ ਕੈਪ ਵਿੱਚ ਵੱਧ ਚੜ੍ਹ ਕੇ ਪਹੁੰਚੋ ਅਤੇ ਨਵੀਆਂ ਤਕਨੀਕਾਂ ਨਾਲ ਖੇਤਬਾੜੀ ਕਰਨ ਦੀ ਸਿਖਲਾਈ ਪ੍ਰਾਪਤ ਕਰੋ।