ਅੰਮਿ੍ਤਸਰ (ਵਿਕਾਸ ਮਠਾੜੂ) ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗਗਨਪ੍ਰਰੀਤ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਗੁਰਇਕਬਾਲ ਸਿੰਘ, ਹਰਪਾਲ ਸਿੰਘ ਨੇ ਦੱਸਿਆ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਅਗਲੇ ਸੰਘਰਸ਼ ਉਲੀਕਣ ਲਈ ਸਰਪ੍ਰਸਤ ਗੁਰਵਿੰਦਰ ਸਿੰਘ ਤਰਨਤਾਰਨ ਤੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜੱਥੇਬੰਦੀ ਵਲੋਂ ਕੰਪਿਊਟਰ ਅਧਿਆਪਕਾਂ ਪ੍ਰਤੀ ਸਰਕਾਰ ਦੀ ਨੀਤੀ ਤੇ ਚਿੰਤਾ ਪ੍ਰਗਟਾਈ ਗਈ ਅਤੇ 7 ਅਪ੍ਰਰੈਲ ਨੂੰ ਜਲੰਧਰ ਵਿਖੇ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਆਰ-ਪਾਰ ਦੇ ਸੰਘਰਸ਼ ਲਈ ਤਿਆਰ ਰਹਿਣ ਲਈ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਅਪੀਲ ਕੀਤੀ ਗਈ। ਬੇਸ਼ੱਕ ਸਤੰਬਰ 2022 ਨੂੰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਸੋਸ਼ਲ ਮੀਡੀਆ ਪੇਜ਼ਾਂ, ਅਖਵਾਰਾਂ ਅਤੇ ਆਮ ਆਦਮੀ ਪਾਰਟੀ ਦੇ ਵੱਖ – ਵੱਖ ਮੰਚਾਂ ਰਾਹੀ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਣ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮਾਂ ਦੇ ਲਾਭ ਤੇ 6ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਐਲਾਨ ਕਈ ਵਾਰ ਕਰ ਚੁੱਕੇ ਹਨ ਪਰ ਅੱਜ ਤੱਕ ਇਹ ਵਫਾ ਨਹੀਂ ਹੋਇਆ ਹੈ। ਜਿਕਰਯੋਗ ਹੈ ਕਿ 2010 ਨੂੰ ਰਾਜਪਾਲ ਪੰਜਾਬ ਵਲੋਂ ਪ੍ਰਸੰਨਤਾ ਪੂਰਵਕ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ 01-07-2011 ਤੋਂ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਕੀਤਾ ਗਿਆ ਸੀ।ਪਰ ਅੱਜ ਤੱਕ ਕੰਪਿਊਟਰ ਅਧਿਆਪਕਾਂ ਨੂੰ ਕੋਈ ਵੀ ਪੂਰਨ ਰੂਪ ਵਿਚ ਰੈਗੂਲਰ ਮੁਲਾਜਮਾਂ ਵਾਲੇ ਲਾਭ ਨਹੀਂ ਦਿੱਤੇ ।ਸਗੋਂ ਕੰਪਿਊਟਰ ਅਧਿਆਪਕਾਂ ਦੇ ਸਰਕਾਰੀ ਮੁਲਾਂਜਮਾਂ ਵਾਲੇ 6ਵਾਂ ਤਨਖਾਹ ਕਮਿਸ਼ਨ, ਏਸੀਪੀ, ਆਈਆਰ, 92 ਦੇ ਕਰੀਬ ਕੰਪਿਊਟਰ ਅਧਿਆਪਕਾਂ ਮੌਤ ਹੋ ਚੁੱਕੀ , ਉਹਨਾਂ ਮੌਤ ਉਪਰੰਤ ਆਸ਼ਰਿਤਾਂ ਨੂੰ ਨੋਕਰੀ ਅਤੇ ਹੋਰ ਵਿੱਤੀ ਲਾਭ ਰੋਕ ਰੱਖੇ ਹਨ ।ਜਦੋ ਕਿ ਪੰਜਾਬ ਦੇ ਸਮੁੱਚੇ ਰੈਗੂਲਰ ਮੁਲਾਜਮਾਂ ਨੂੰ 6ਵਾਂ ਤਨਖਾਹ ਕਮਿਸ਼ਨ, ਏਸੀਪੀ, ਆਈਆਰ ਅਤੇ ਛੇਵਾਂ ਤਨਖਾਹ ਕਮਿਸ਼ਨ ਦੇ ਬਕਾਏ ਦਿੱਤੇ ਜਾ ਚੁੱਕੇ ਹਨ ਪਰ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਨੀਤੀ ਅਤੇ ਨੀਅਤ ਤੋਂ ਨਿਰਾਸ਼ ਹੋ ਕੇ 7 ਅਪ੍ਰਰੈਲ ਨੂੰ ਜਲੰਧਰ ਵਿਖੇ ਪੰਜਾਬ ਸਰਕਾਰ ਦੀਆਂ ਕੰਪਿਊਟਰ ਅਧਿਆਪਕ ਵਿਰੋਧੀ ਨੀਤੀਆਂ, ਆਪ ਸਰਕਾਰ ਦੇ ਕੀਤੇ ਚੌਣ ਮਨੋਰਥ ਵਾਅਦੇ ਅਤੇ ਆਪ ਵਿਧਾਇਕਾਂ ਵਲੋਂ ਵੋਟਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਆਮ ਲੋਕਾਂ ਵਿਚ ਉਜਾਗਰ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ