ਚੰਡੀਗੜ੍ਹ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਲਣਗੇ। ਇਹ ਮੁਲਾਕਾਤ ਦੁਪਹਿਰ ਇੱਕ ਵਜੇ ਹੋਵੇਗੀ। ਪੰਜਾਬ ਨਾਲ਼ ਜੁੜੇ ਮਸਲਿਆਂ ਨੂੰ ਲੈਕੇ ਚਰਚਾ ਹੋਵੇਗੀ। ਸੀਐੱਮ ਮਾਨ BBMB ਦਾ ਮੁੱਦਾ ਵੀ ਚੁੱਕ ਸਕਦੇ ਹਨ। ਪੀਐੱਮ ਨਾਲ ਮੁਲਾਕਾਤ ਤੋਂ ਪਹਿਲਾਂ ਸੀਐੱਮ ਨੇ ਕੋਰੋਨਾ ਟੈਸਟ ਕਰਵਾਇਆ ਹੈ। ਦੋਵੇਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਪਿਛਲੇ ਹਫ਼ਤੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ।ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਏਜੰਡਾ ਕੀ ਹੋਵੇਗਾ, ਪਰ ਦੇਖਿਆ ਜਾ ਰਿਹਾ ਹੈ ਕਿ ਇਹ ਬੈਠਕ ਸ਼ਿਸ਼ਟਾਚਾਰੀ ਮੁਲਾਕਾਤ ਹੋਵੇਗੀ। ਮਾਨ ਨੇ ਪਹਿਲਾਂ ਟਵੀਟ ਕੀਤਾ ਸੀ ਕਿ ਉਨ੍ਹਾਂ ਨੇ ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨ ਲਈ ਸ਼ਿਸ਼ਟਾਚਾਰ ਮੁਲਾਕਾਤ ਲਈ ਸਮਾਂ ਮੰਗਿਆ ਹੈ।