ਜਗਰਾਉਂ-, 4 ਅਪ੍ਰੈਲ ( ਰਾਜੇਸ਼ ਜੈਨ, ਭਗਵਾਨ ਭੰਗੂ)-ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਮਹਾਂਵੀਰ ਜੈਅੰਤੀ ਮੌਕੇ ਆਂਡੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਦਿੱਤੇ ਹੁਕਮਾਂ ਦੇ ਬਾਵਜੂਦ ਜਗਰਾਉਂ ਵਿੱਚ ਜ਼ਿਆਦਾਤਰ ਅੰਡੇ, ਮੀਟ ਦੀਆਂ ਦੁਕਾਨਾਂ ਅਤੇ ਅਹਾਤੇ ਖੁੱਲ੍ਹੇ ਦੇਖੇ ਗਏ। ਦੇਰ ਸ਼ਾਮ ਜਦੋਂ ਲੋਕਾਂ ਨੇ ਇਸ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ ਤਾਂ ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਹੀਰਾ ਸਿੰਘ ਸੁਭਾਸ਼ ਗੇਟ ਨੇੜੇ ਖੁੱਲੀ ਹੋਈ ਆਂਡਿਆਂ ਤੇ ਮੀਟ ਦੀ ਦੁਕਾਨ ਬੰਦ ਕਰਵਾਉਣ ਲਈ ਪੁੱਜੇ। ਉਨ੍ਹਾਂ ਦੱਸਿਆ ਕਿ ਮਹਾਂਵੀਰ ਜਯੰਤੀ ਮੌਕੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਅੰਡੇ ਮੀਟ ਦੀ ਦੁਕਾਨ ਅਤੇ ਸ਼ਰਾਬ ਦੇ ਅਹਾਤੇ ‘ਤੇ ਅੰਡੇ ਮੀਟ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਦੇ ਤਹਿਤ ਪੁਲਿਸ ਪਾਰਟੀ ਵੱਲੋਂ ਸ਼ਹਿਰ ‘ਚ ਗਸ਼ਤ ਕੀਤੀ ਜਾ ਰਹੀ ਹੈ | ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।