Home ਪਰਸਾਸ਼ਨ ਸਿਵਲ ਵਿਭਾਗ ਸਰਕਾਰੀ ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੂੰ ਆਫਰ ਲੈਟਰ ਵੰਡੇ

ਸਿਵਲ ਵਿਭਾਗ ਸਰਕਾਰੀ ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੂੰ ਆਫਰ ਲੈਟਰ ਵੰਡੇ

42
0


ਬਟਾਲਾ, 4 ਅਪ੍ਰੈਲ (ਲਿਕੇਸ਼ ਸ਼ਰਮਾ – ਅਸ਼ਵਨੀ) : ਪ੍ਰਿੰਸੀਪਲ ਰਾਜ ਕੁਮਾਰ ਚੋਪੜਾ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪਲੇਸਮੈਂਟ ਸੈਲ ਦੇ ਉਪਰਾਲਿਆਂ ਸਦਕਾ ਸਿਵਲ ਵਿਭਾਗ ਦੇ 03 ਵਿਦਿਆਰਥੀਆਂ ਨੂੰ ਕਾਰਬੋਰੰਡਮ ਯੂਨੀਵਰਸਲ ਲਿਮੀਟਿਡ ਵਿੱਚ ਕਰੀਬ ਸਾਢੇ ਤਿੰਨ ਲੱਖ ਰੁਪਏ ਦੇ ਸਾਲਾਨਾ ਪੈਕੇਜ਼ ਤੇ ਨੌਕਰੀਆਂ ਮਿਲਿਆਂ । ਪ੍ਰੰਸੀਪਲ ਚੋਪੜਾ ਨੇ ਵਿਸ਼ੇਸ਼ ਤੌਰ ਤੇ ਇਹਨਾਂ ਵਿਦਿਆਰਥੀਆਂ ਨੂੰ ਕੰਪਨੀ ਵੱਲੋਂ ਆਏ ਆਫਰ ਲੈਟਰ ਵੰਡੇ ਅਤੇ ਵਿਦਿਆਰਥੀਆਂ ਸਮੇਤ ਸਿਵਲ ਵਿਭਾਗ ਦੀ ਪੂਰੀ ਟੀਮ ਦੀ ਸ਼ਲਾਗਾ ਕੀਤੀ।ਅਫਸਰ ਇੰਚਾਰਜ ਸਿਵਲ ਵਿਭਾਗ ਮੈਡਮ ਸੁਨਿਮਰਜੀਤ ਕੌਰ, ਲੈਕਚਰਾਰ ਨਵਜੋਤ ਸਲਾਰੀਆ ਅਤੇ ਅਰੁਣਬੀਰ ਸਿੰਘ ਦੀ ਦੇਖ-ਰੇਖ ਹੇਠ ਪਿਛਲੇ ਦਿਨੀਂ ਵਿਦਿਆਰਥੀਆਂ ਨੇ ਪਲੇਸਮੈੰਟ ਡਰਾਇਵ ਵਿੱਚ ਹਿੱਸਾ ਲਿਆ ਸੀ ਜਿਸ ਵਿੱਚ ਵੱਖ ਵੱਖ ਰਾਉਂਡਾਂ ਤੋਂ ਬਾਅਦ 03 ਵਿਦਿਆਰਥੀ ਨੌਕਰੀ ਲਈ ਚੁਣੇ ਗਈਆਂ।ਮੈਡਮ ਸੁਨਿਮਰਜੀਤ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਇਸ ਮੌਕੇ ਚੁਣੇ ਗਏ ਵਿਦਿਆਰਥੀ ਕਾਰਤਿਕ ਮਲਹੋਤਰਾ ਨੇ ਦੱਸਿਆ ਕਿ ਉਹ ਬਟਾਲਾ ਦੇ ਇੱਕ ਮੱਧ ਵਰਗੀ ਪਰਿਵਾਰ ਤੋਂ ਹੈ। ਡਿਪਲੋਮਾ ਕਰਨ ਵੇਲੇ ਉਸਦਾ ਸੁਪਨਾ ਸੀ ਕਿ ਉਹ ਕਾਲਜ ਤੋਂ ਹੀ ਚੰਗੀ ਨੌਕਰੀ ਲਈ ਚੁਣਿਆ ਜਾਵੇ ਅਤੇ ਅੱਜ ਉਸਦਾ ਇਹ ਸੁਪਨਾ ਸੱਚ ਹੋ ਗਿਆ ਹੈ। ਇਸ ਮੌਕੇ ਬਾਕੀ ਚੁਣੇ ਗਏ ਵਿਦਿਆਰਥੀ ਗੁਰਜੋਤ ਸਿੰਘ ਅਤੇ ਕੁਲਬੀਰ ਸਿੰਘ ਅਤੇ ਉਹਨਾਂ ਦੇ ਮਾਤਾ-ਪਿਤਾ ਨੇ ਵੀ ਆਪਣੀ ਖੁਸ਼ੀ ਦਾ ਪ੍ਰਗਵਟਾਵਾ ਕੀਤਾ ਅਤੇ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ।ਇਸ ਮੌਕੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਨੇ ਕਾਲਜ ਦੇ ਸਾਬਕਾ ਵਿਦਿਆਰਥੀ ਸ਼੍ਰੀ ਆਰ. ਕੇ. ਡੋਗਰਾ ਜੀ ਦਾ ਵਿਸ਼ੇਸ਼ ਤੌਰ `ਤੇ ਧੰਨਵਾਦ ਕੀਤਾ ਜੋ ਕਿ ਇਸ ਕੰਪਨੀ ਵਿੱਚ ਹੀ ਪ੍ਰਬੰਧਕੀ ਪਦ ਤੇ ਹਨ ਅਤੇ ਉਨ੍ਹਾਂ ਦੇ ਯਤਨਾ ਸਦਕਾ ਹੀ ਵਿਦਿਆਰਥੀਆਂ ਨੂੰ ਇਸ ਪਲੇਸਮੈਂਟ ਡਰਾਇਵ ਵਿੱਚ ਭਾਗ ਲੈਣ ਦਾ ਮੌਕਾ ਮਿਲਿਆ। ਉਨ੍ਹਾਂ ਦੱਸਿਆ ਕਿ ਡਿਪਲੋਮਾ ਕਰਨ ਵਾਲੇ ਵਿਦਿਆਰਥੀਆਂ ਲਈ ਨਾਮੀ ਕੰਪਨੀ ਵਿੱਚ ਨੌਕਰੀ ਮਿਲਣਾ ਇਕ ਬਹੁਤ ਹੀ ਚੰਗੇ ਭਵਿੱਖ ਦੀ ਸ਼ੁਰੂਆਤ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਸ ਕਾਲਜ ਦੇ ਵਿਦਿਆਰਥੀਆਂ ਨੂੰ ਇਹ ਮੌਕਾ ਮਿਲਦਾ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਹਰ ਸਾਲ ਡਪਲੋਮਾ ਪਾਸ ਕਰਨ ਵਾਲੇ 100% ਵਿਦਿਆਰਥੀਆਂ ਦੀ ਪਲੇਸਮੈਂਟ ਕਰਵਾਉਣ ਲਈ ਕਾਲਜ ਦਾ ਪਲੇਸਮੈਂਟ ਸੈਲ ਪੂਰੀ ਤਰ੍ਹਾਂ ਯਤਨਸ਼ੀਲ ਹੈ।ਇਸ ਮੌਕੇ ਪ੍ਰਿੰਸੀਪਲ ਚੋਪੜਾ, ਅਫਸਰ ਇੰਚਾਰਜ ਸਿਵਲ ਵਿਭਾਗ ਮੈਡਮ ਸੁਨਿਮਰਜੀਤ ਕੌਰ, ਪਲੇਸਮੈੰਟ ਅਫਸਰ ਜਸਬੀਰ ਸਿੰਘ, ਨਵਜੋਤ ਸਲਾਰੀਆ ਅਤੇ ਅਰੁਣਬੀਰ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here