“ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵਿਕਰੀ ਅਤੇ ਸੰਚਾਲਨ ‘ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ। ਇੰਨਾ ਹੀ ਹਨੀਂ ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਸੀਟੀ ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਜੇਕਰ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕੋਈ ਗੈਰ-ਕਾਨੂੰਨੀ ਭੱਠੀ ਚੱਲਦੀ ਹੈ ਤਾਂ ਉਨ੍ਹਾਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।ਅਦਾਲਤ ਨੇ ਕਿਹਾ ਕਿ ’’ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਸਰਕਾਰ ਏ ਜਾਂ ਬੀ ਹੈ, ਪਰ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਨਸ਼ਿਆਂ ਦੀ ਸਮੱਸਿਆ ਵੱਧ ਰਹੀ ਹੈ। ਇਸ ਸਭ ਦਾ ਨਤੀਜਾ ਗ਼ਰੀਬ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜੋ ਆਖਿਰਕਾਰ ਉਨ੍ਹਾਂ ਦੀ ਸਿਹਤ ਅਤੇ ਸਿੱਟੇ ਵਜੋਂ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਜੇਕਰ ਕੋਈ ਦੇਸ਼ ਨੂੰ ਤਬਾਹ ਕਰਨਾ ਚਾਹੁੰਦਾ ਹੈ ਤਾਂ ਉਹ ਸਰਹੱਦਾਂ ਤੋਂ ਸ਼ੁਰੂ ਕਰਦਾ ਹੈ ਅਤੇ ਅਜਿਹੇ ਵਿੱਚ ਦੇਸ਼ ਨੂੰ ਬਚਾਉਣ ਲਈ ਵਧੇਰੇ ਧਿਆਨ ਰੱਖਣਾ ਚਾਹੀਦਾ ਹੈ।”