ਜਗਰਾਉਂ, 5 ਅਪ੍ਰੈਲ ( ਧਰਮਿੰਦਰ )- ਇੱਥੋਂ ਨੇੜਲੇ ਪਿੰਡ ਰੂਮੀ ਦੀ ਰੂਮੀ ਵੈਲਫੇਅਰ ਸੁਸਾਇਟੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਪਿੰਡ ਰੂਮੀ ਦੇ ਵਿਦਿਆਰਥੀਆਂ ਨੂੰ ਕਿੱਟਾਂ, ਸਟੇਸ਼ਨਰੀ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੂੰ ਵੀ ਕਾਪੀਆਂ ਵੰਡ ਕੇ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਸਤਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਰੂਮੀ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਗਮੇਲ ਸਿੰਘ ਸਾਬਕਾ ਸਰਪੰਚ, ਹਾਕਮ ਸਿੰਘ, ਮਨਜਿੰਦਰ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ ਤੇ ਜਗਰਾਜ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।