ਜਗਰਾਉ, 5 ਅਪ੍ਰੈਲ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ )- ਪੁਲਿਸ ਨੇ ਮੋਬਾਈਲ ਫ਼ੋਨ ਖੋਹ ਕੇ ਭੱਜਣ ਵਾਲੇ ਚਾਰ ਲੜਕਿਆਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਬੱਸ ਅੱਡਾ ਪੁਲੀਸ ਚੌਂਕੀ ਤੋਂ ਏ.ਐਸ.ਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਅਰਜੁਨ ਵਾਸੀ ਨਹਿਰੂ ਮਾਰਕੀਟ ਜਗਰਾਉਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਜਦੋਂ ਉਹ ਸਵੇਰੇ ਕਮਲ ਚੌਕ ਤੋਂ ਥੋੜ੍ਹਾ ਅੱਗੇ ਜਾ ਰਿਹਾ ਸੀ ਤਾਂ ਦੋ ਮੋਟਰਸਾਈਕਲਾਂ ’ਤੇ ਚਾਰ ਲੜਕੇ ਆਏ ਅਤੇ ਉਨ੍ਹਾਂ ਨੇ ਮੋਟਰਸਾਈਕਲ ਨੂੰ ਉਸਦੇ ਅੱਗੇ ਲਗਾ ਕੇ ਘੇਰ ਲਿਆ। ਜਦੋਂ ਮੈਂ ਪਿੱਛੇ ਮੁੜਿਆ ਤਾਂ ਉਨ੍ਹਾਂ ਨੇ ਮੈਨੂੰ ਧੱਕਾ ਦੇ ਕੇ ਹੇਠਾਂ ਸੁੱਟ ਲਿਆ ਅਤੇ ਮੇਰਾ ਮੋਬਾਈਲ ਖੋਹ ਲਿਆ। ਜਦੋਂ ਮੈਂ ਰੌਲਾ ਪਾਇਆ ਤਾਂ ਰਾਹਗੀਰ ਨੇ ਮੈਨੂੰ ਆਪਣੇ ਮੋਟਰਸਾਈਕਲ ’ਤੇ ਬਿਠਾ ਲਿਆ ਅਤੇ ਉਨ੍ਹੰ ਦਾ ਪਿੱਛਾ ਕਰਨ ਲੱਗੇ। ਇਨ੍ਹਾਂ ’ਚੋਂ ਇਕ ਮੋਟਰਸਾਈਕਲ ’ਤੇ ਸਵਾਰ ਦੋ ਲੜਕੇ ਫਰਾਰ ਹੋ ਗਏ ਜਦਕਿ ਦੂਜੇ ਮੋਟਰਸਾਈਕਲ ਸਵਾਰ ਲੜਕਿਆਂ ਨੂੰ ਕੱਚਾ ਮਲਕ ਰੋਡ ਨੇੜੇ ਲੋਕਾਂ ਨੇ ਘੇਰ ਲਿਆ। ਪਰ ਉਹ ਲੋਕਾਂ ਨਾਲ ਝਗੜਾ ਕਰਨ ਤੋਂ ਬਾਅਦ ਆਪਣਾ ਮੋਟਰਸਾਈਕਲ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਜਾਂਚ ਕਰਨ ’ਤੇ ਪਤਾ ਲੱਗਾ ਕਿ ਜਿਨ੍ਹਾਂ ਲੜਕਿਆਂ ਨੇ ਮੇਰਾ ਮੋਬਾਈਲ ਫ਼ੋਨ ਖੋਹਿਆ, ਉਨ੍ਹਾਂ ’ਚ ਕ੍ਰਿਸ਼ਨ ਘਈ, ਬਲਬੀਰ ਸਿੰਘ ਉਰਫ਼ ਬੀਰੂ, ਲਵਪ੍ਰੀਤ ਸਿੰਘ ਉਰਫ਼ ਲਭੂ ਵਾਸੀ ਕਰਨੈਲ ਗੇਟ ਜਗਰਾਉਂ ਅਤੇ ਲਵਪ੍ਰੀਤ ਸਿੰਘ ਉਰਫ਼ ਲਵੀ ਵਾਸੀ ਪਿੰਡ ਮਲਕ ਸ਼ਾਮਲ ਹਨ। ਇਨ੍ਹਾਂ ਸਾਰਿਆਂ ਖ਼ਿਲਾਫ਼ ਥਾਣਾ ਸਿਟੀ ਜਗਰਾਉਂ ਵਿੱਚ ਕੇਸ ਦਰਜ ਕਰਕੇ ਇਨ੍ਹਾਂ ਵਿੱਚੋਂ ਕ੍ਰਿਸ਼ਨ ਘਈ ਅਤੇ ਲਵਪ੍ਰੀਤ ਸਿੰਘ ਉਰਫ਼ ਲਵੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਕੋਲੋਂ ਦੋ ਮੋਟਰਸਾਈਕਲ ਅਤੇ ਮੋਬਾਈਲ ਬਰਾਮਦ ਹੋਏ ਹਨ। ਜਦਕਿ ਉਸ ਦੇ ਦੋ ਸਾਥੀਆਂ ਬਲਵੀਰ ਸਿੰਘ ਉਰਫ ਬੀਰੂ ਅਤੇ ਲਵਪ੍ਰੀਤ ਸਿੰਘ ਉਰਫ਼ ਲਭੂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।