ਨਵੀਂ ਦਿੱਲੀ ( ਬਿਊਰੋ) -ਜੇ.ਐੱਨ.ਐੱਨ. ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਦੂਜੇ ਦਿਨ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 1,938 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 67 ਲੋਕਾਂ ਦੀ ਮੌਤ ਵੀ ਹੋਈ ਹੈ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਕੋਰੋਨਾ ਦੀ ਸਥਿਤੀ ਬਾਰੇ ਇੱਕ ਅਪਡੇਟ ਜਾਰੀ ਕੀਤਾ ਹੈ। ਦੇਸ਼ ‘ਚ ਕੱਲ ਯਾਨੀ ਬੁੱਧਵਾਰ ਨੂੰ ਕੋਰੋਨਾ ਦੇ 1,778 ਮਾਮਲੇ ਸਾਹਮਣੇ ਆਏ, ਜਦਕਿ ਮੰਗਲਵਾਰ ਨੂੰ ਕੁੱਲ 1,581 ਮਰੀਜ਼ ਸਾਹਮਣੇ ਆਏ।ਰਾਹਤ ਦੀ ਗੱਲ ਇਹ ਹੈ ਕਿ ਕੋਰੋਨਾ ਦੇ ਐਕਟਿਵ ਕੇਸ ਲਗਾਤਾਰ ਘਟ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 2,531 ਲੋਕ ਠੀਕ ਹੋਏ ਹਨ। ਇਸ ਦੇ ਨਾਲ, ਐਕਟਿਵ ਕੇਸ ਹੁਣ 22,427 ‘ਤੇ ਆ ਗਏ ਹਨ। ਬੁੱਧਵਾਰ ਨੂੰ ਕੋਰੋਨਾ ਦੇ 23,087 ਐਕਟਿਵ ਮਾਮਲੇ ਸਨ। ਹੁਣ ਤੱਕ ਕੁੱਲ 4,24,75,588 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਜਦਕਿ 5,16,672 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਇਸ ਤੋਂ ਪਹਿਲਾਂ, ਕੇਂਦਰ ਸਰਕਾਰ ਨੇ ਬੁੱਧਵਾਰ ਨੂੰ 31 ਮਾਰਚ ਤੋਂ ਸਾਰੀਆਂ ਕੋਵਿਡ ਪਾਬੰਦੀਆਂ ਨੂੰ ਖਤਮ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ, ਫਿਲਹਾਲ ਫੇਸ ਮਾਸਕ ਪਹਿਨਣਾ ਜ਼ਰੂਰੀ ਹੋਵੇਗਾ। ਦੋ ਸਾਲਾਂ ਬਾਅਦ, ਸਰਕਾਰ ਨੇ ਕੋਵਿਡ ਪਾਬੰਦੀਆਂ ਨੂੰ ਖਤਮ ਕਰ ਦਿੱਤਾ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਨੇ ਸੂੂਬਿਆਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਨਿਗਰਾਨੀ ਅਤੇ ਰੋਕਥਾਮ ਸਬੰਧੀ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ ਲਾਗੂ ਰਹਿਣਗੇ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਕਿਹਾ ਕਿ ਹੁਣ ਡਿਜ਼ਾਸਟਰ ਐਕਟ ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨ ਦੀ ਲੋੜ ਨਹੀਂ ਹੈ। ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਕੋਈ ਹੋਰ ਹੁਕਮ ਜਾਰੀ ਨਹੀਂ ਕੀਤਾ ਜਾਵੇਗਾ
