ਜਗਰਾਉਂ, 5 ਅਪ੍ਰੈਲ ( ਮੋਹਿਤ ਜੈਨ)-ਲੋਕ ਸੇਵਾ ਸੁਸਾਇਟੀ ਨੇ ਡੀ ਏ ਵੀ ਕਾਲਜ ਨੂੰ 50 ਕੁਰਸੀਆਂ ਭੇਟ ਕੀਤੀਆਂ। ਇਸ ਮੌਕੇ ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਕੰਵਲ ਕੱਕੜ, ਸਰਪ੍ਰਸਤ ਰਾਜਿੰਦਰ ਜੈਨ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਕਾਲਜ ਪ੍ਰਬੰਧਕਾਂ ਦੀ ਮੰਗ ’ਤੇ ਕਾਲਜ ਨੂੰ 50 ਕੁਰਸੀਆਂ ਦਿੱਤੀਆਂ ਗਈਆਂ ਹਨ| ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜ ਭੱਲਾ ਅਤੇ ਪ੍ਰਿੰਸੀਪਲ ਡਾ: ਅਨੁਜ਼ ਸ਼ਰਮਾ ਨੇ ਲੋਕ ਸੇਵਾ ਸੁਸਾਇਟੀ ਅਸਲ ਵਿਚ ਸਮਾਜ ਸੇਵਾ ਦੇ ਕੰਮਾਂ ਦੀ ਸਰਾਹਨਾ ਕੀਤੀ ਅਤੇ ਸੁਸਾਇਟੀ ਦਾ ਧੰਨਵਾਦ ਵੀ ਕੀਤਾ| ਇਸ ਮੌਕੇ ਸੈਕਟਰੀ ਕੁਲਭੂਸ਼ਨ ਗੁਪਤਾ, ਕੈਸ਼ੀਅਰ ਸੁਨੀਲ ਬਜਾਜ, ਰਾਜੀਵ ਗੁਪਤਾ, ਸੁਖਦੇਵ ਗਰਗ, ਨੀਰਜ ਮਿੱਤਲ, ਰਾਜਿੰਦਰ ਜੈਨ ਕਾਕਾ, ਜਸਵੰਤ ਸਿੰਘ, ਆਰ ਕੇ ਗੋਇਲ, ਅਨਿਲ ਮਲਹੋਤਰਾ, ਮਨੋਹਰ ਸਿੰਘ ਟੱਕਰ ਸਮੇਤ ਪ੍ਰੋ: ਵਿਕਾਸ ਮਹਿੰਦੀਰੱਤਾ, ਬਿੰਦੂ ਸ਼ਰਮਾ, ਮਲਕੀਤ ਕੌਰ, ਸੁਸ਼ਮਾ ਰਾਣੀ ਸਮੇਤ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ|