Home Protest ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾ ਦਾ ਪੰਜਾਹ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ...

ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾ ਦਾ ਪੰਜਾਹ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ- ਅਜਨਾਲਾ

34
0

ਜਲੰਧਰ-5 ਅਪ੍ਰੈਲ ( ਬਾਰੂ ਸੱਗੂ) -ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਕਮੇਟੀ ਦੀ ਜ਼ਰੂਰੀ ਮੀਟਿੰਗ ਅੱਜ ਸਭਾ ਦੇ ਸੂਬਾਈ ਦਫ਼ਤਰ ਜਲੰਧਰ ਵਿੱਚ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਪਿਛਲੇ ਦਿਨੀ ਹੋਈ ਬਾਰਸ਼, ਹਨੇਰੀ ਤੇ ਗੜੇਮਾਰੀ ਕਾਰਨ ਕਣਕ, ਸਰੋ, ਆਲੂ, ਟਮਾਟਰ, ਮੱਕੀ, ਮੂੰਗੀ ਆਦਿ ਤਕਰੀਬ ਸਾਰੀਆਂ ਹੀ ਫਸਲਾ, ਸਬਜ਼ੀਆਂ ਤੇ ਫਲਦਾਰ ਬੂਟਿਆਂ ਦਾ ਬਹੁਤ ਨੁਕਸਾਨ ਹੋਇਆ ਹੈ। ਜਿਸ ਕਾਰਨ ਪਹਿਲਾ ਹੀ ਘਾਟੇ ਵਿੱਚ ਚੱਲ ਰਹੇ ਖੇਤੀ ਦੇ ਧੰਦੇ ਨੂੰ ਹੋਰ ਸੱਟ ਪਈ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਇਸ ਸਾਰੇ ਕਾਸੇ ਨੂੰ ਕੁਦਰਤੀ ਆਫ਼ਤ ਐਲਾਨ ਕੇ ਕੇਂਦਰ ਤੇ ਸੂਬਾ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਮੰਗ ਕੀਤੀ ਗਈ ਕਿ ਫਸਲਾਂ ਦੇ ਹੋਏ ਨੁਕਸਾਨ ਦੀ ਭਰ ਪਾਈ ਲਈ ਕਾਸ਼ਤਕਾਰਾਂ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਵਸੂਲੀ ਅੱਗੇ ਪਾਈ ਜਾਵੇ, ਕਰਜ਼ੇ ਤੇ ਵਿਆਜ ਮੁਆਫ ਕੀਤਾ ਜਾਵੇ। ਅਗਲੀ ਬਿਜਾਈ ਲਈ ਕਿਸਾਨ ਨੂੰ ਫਸਲਾ ਦੇ ਬੀਜ ਮੁਫ਼ਤ ਦਿੱਤੇ ਜਾਣ। ਸਭਾ ਦੇ ਸੂਬਾਈ ਜੱਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਮੀਤ ਪ੍ਰਧਾਨ ਪ੍ਰਗਟ ਸਿੰਘ ਜਾਮਾਰਾਏ, ਮੋਹਣ ਸਿੰਘ ਧਮਾਣਾ,ਖ਼ਜ਼ਾਨਚੀ ਹਰਪ੍ਰੀਤ ਸਿੰਘ ਬੁਟਾਰੀ ਨੇ ਦੱਸਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਉਪਰੋਕਤ ਸਾਰੀਆਂ ਮੰਗਾ ਦੇ ਹੱਲ ਲਈ ਪੰਜਾਬ ਦੇ ਸਾਰੇ ਐਸ ਡੀ ਐਮ ਨੂੰ 10 ਅਪ੍ਰੈਲ ਨੂੰ ਮੰਗ ਪੱਤਰ ਸੋਪੇ ਜਾਣਗੇ। ਮੋਦੀ ਸਰਕਾਰ ਵੱਲੋਂ ਮੰਨੀਆਂ ਮੰਗਾ ਲਾਗੂ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ।

LEAVE A REPLY

Please enter your comment!
Please enter your name here