Home ਪਰਸਾਸ਼ਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

46
0

ਫ਼ਾਜ਼ਿਲਕਾ (ਰਾਜੇਸ ਜੈਨ) ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂੰ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਮਈ 2023 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਜ਼ਿਲਾ ਫ਼ਾਜ਼ਿਲਕਾ ਵਿਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲੇ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।
ਹੁਕਮਾਂ ਮੁਤਾਬਕ ਜ਼ਿਲ੍ਹਾ ਫਾਜਿਲਕ ਦੀ ਸੀਮਾਂਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਨੂੰ ਖਰੀਦਣ, ਵੇਚਣ ਅਤੇ ਵਰਤੋ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਇ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜਿ਼ਲ੍ਹਾ ਫਾਜਿ਼ਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ। ।ਜਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀਜੇ ਦੀ ਉਚੀ ਅਵਾਜ ਵਿਚ ਹਿੰਦ ਪਾਕਿ ਸੀਮਾ ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡੋ੍ਰਨ ਗਤੀਵਿਧੀ ਦਾ ਪਤਾ ਲਗਾਉਣਾ ਮੁਸਕਿਲ ਹੋ ਜਾਂਦਾ ਹੈ। ਇਸ ਲਈ ਰਾਸ਼ਟਰੀ ਸੁਰੱਖਿਆ ਦੇ ਮੱਦੇਨਜਰ ਇਹ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦਾ ਉਲੰਘਣ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜਿਲਕਾ ਵਿੱਚ ਪੈਂਦੇ ਅੰਤਰ-ਰਾਸਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਕਵਾਡ-ਕਾਪਟਰ(ਡਰੋਨ ਕੈਮਰੇ) ਆਦਿ ਉਡਾਉਣ ਤੇ ਪਾਬੰਦੀ ਲਗਾਈ ਹੈ।

LEAVE A REPLY

Please enter your comment!
Please enter your name here