ਜਲੰਧਰ, 6 ਅਪ੍ਰੈਲ ( ਭਗਵਾਨ ਭੰਗੂ) – ਜਲੰਧਰ ਲੋਕ ਸਭਾ ਸੀਟ ਤੇ ਚੌਧਰੀ ਸੰਤੋਖ ਸਿੰਘ ਦੀ ਅਚਾਨਕ ਮੌਤ ਤੋਂ ਬਾਅਦ ਖਾਲੀ ਹੋਈ ਸੀਟ ਤੇ ਹੋਣ ਜਾ ਰਹੇ ਉਪ ਚੁਣਾਵ ਲਈ ਆਮ ਆਦਮੀ ਪਾਰਟੀ ਵਲੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿਤਾ ਹੈ। ਜਿਕਰਯੋਗ ਹੈ ਕਿ ਰਿੰਕੂ ਨੂੰ ਕੱਲ ਹੀ ਆਮ ਆਦਮੀ ਪਾਰਟੀ ਵਿੱਚ ਸਮਾਰੋਹ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਾਮਲ ਕੀਤਾ ਗਿਆ ਸੀ।