ਫਗਵਾੜਾ (ਮੋਹਿਤ ਜੈਨ) ਜੀਡੀਆਰ ਡੇ ਬੋਰਡਿੰਗ ਪਬਲਿਕ ਸਕੂਲ, ਆਦਰਸ਼ ਨਗਰ, ਫਗਵਾੜਾ ਵਿਖੇ ਮੈਰੀਗੋਲਡ ਹਾਊਸ ਦੇ ਇੰਚਾਰਜ ਮੈਡਮ ਹਰਪ੍ਰਰੀਤ ਕਲਸੀ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਦਿਵਸ ਤੇ ਪੋ੍ਗਰਾਮ ਕਰਵਾਇਆ ਗਿਆ। ਵਿਦਿਆਰਥਣ ਸੁਮੇਧਾ ਨੇ ਹਾਜ਼ਰੀਨ ਨੂੰ ਇਸ ਦਿਨ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪ੍ਰਰੈਲ ਨੂੰ ਮਨਾਇਆ ਜਾਂਦਾ ਹੈ, ਜਦੋਂ 7 ਅਪ੍ਰਰੈਲ, 1978 ਨੂੰ ਵਿਸ਼ਵ ਸਿਹਤ ਸੰਗਠਨ ਦੀ ਸਥਾਪਨਾ ਕੀਤੀ ਗਈ ਸੀ। ਬੱਚਿਆਂ ਵਿਚ ਫ਼ਲ਼ਾਂ ਦੀ ਵਰਤੋਂ ਕਰਨ ਦੀ ਆਦਤ ਨੂੰ ਉਤਸ਼ਾਹਿਤ ਕਰਨ ਲਈ, ਉਨ੍ਹਾਂ ਨੂੰ ਵਿਸ਼ੇਸ਼ ਦੁਪਹਿਰ ਦੇ ਖਾਣੇ ਵਿਚ ਫ਼ਲ਼ ਲਿਆਉਣ ਲਈ ਵੀ ਕਿਹਾ ਗਿਆ ਸੀ। ਪ੍ਰਰੀ-ਨਰਸਰੀ ਤੋਂ ਲੈ ਕੇ ਜਮਾਤ ਯੂਕੇਜੀ ਤਕ ਦੇ ਬੱਚਿਆਂ ਨੇ ਸ਼ੋਅ ਅਤੇ ਟੇਲ ਗਤੀਵਿਧੀ ਰਾਹੀਂ ਫਲ਼ਾਂ ਅਤੇ ਸਬਜ਼ੀਆਂ ਨੂੰ ਦਿਖਾਇਆ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਦੱਸਿਆ। ਪਹਿਲੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਉਨ੍ਹਾਂ ਨੂੰ ਰੋਲ ਪਲੇਅ ਰਾਹੀਂ ਪੌਸ਼ਟਿਕ ਭੋਜਨ ਖਾਣ ਲਈ ਪੇ੍ਰਿਤ ਕੀਤਾ।
ਛੇਵੀਂ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਦਾ ਸਲਾਦ ਕੱਟਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ‘ਚ ਬੱਚਿਆਂ ਨੇ ਸਲਾਦ ਪਲੇਟਾਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ। ਮੰਚ ਸੰਚਾਲਨ ਮੈਡਮ ਬਬੀਤਾ ਗੁਲੇਰੀਆ ਨੇ ਕੀਤਾ। ਸਕੂਲ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੰਦਰੁਸਤ ਸਰੀਰ ਵਿਚ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ। ਮਨੁੱਖ ਦੀ ਸਭ ਤੋਂ ਵੱਡੀ ਦੌਲਤ ਉਸ ਦਾ ਸਰੀਰ ਤੇ ਉਸ ਦੀ ਸਿਹਤ ਹੈ। ਉਨ੍ਹਾਂ ਕਿਹਾ ਕਿ ਅਸੀਂ ਸੱਚਮੁੱਚ ਉਦੋਂ ਹੀ ਸਿਹਤਮੰਦ ਹੁੰਦੇ ਹਾਂ ਜਦੋਂ ਅਸੀਂ ਮਾਨਸਿਕ, ਸਰੀਰਕ, ਭਾਵਨਾਤਮਕ, ਅਧਿਆਤਮਕ ਅਤੇ ਸਮਾਜਿਕ ਪੱਧਰ ‘ਤੇ ਤੰਦਰੁਸਤ ਮਹਿਸੂਸ ਕਰਦੇ ਹਾਂ।