ਬਟਾਲਾ, 6 ਅਪ੍ਰੈਲ (ਲਿਕੇਸ਼ ਸ਼ਰਮਾ – ਅਸ਼ਵਨੀ) : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰੇਦਸ਼ਾਂ ਹੇਠ ਅਤੇ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਬਟਾਲਾ ਦੀ ਅਗਵਾਈ ਵਿੱਚ 13 ਅਪ੍ਰੈਲ ਨੂੰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਵਿਸਾਖੀ ਦਿਹਾੜੇ ਨੂੰ ਸਮਰਪਿਤ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਉਣ ਸਬੰਧੀ ਅੱਜ ਲਖਵਿੰਦਰ ਸਿੰਘ ਨਾਇਬ ਤਹਿਸੀਲਦਾਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।ਉਨਾਂ ਦੱਸਿਆ ਕਿ ‘ਰੰਗਲਾ ਪ੍ਰੋਗਰਾਮ’ 13 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ 8 ਵਜੇ ਤੱਕ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਵਿੱਚ ‘ਰੰਗਲੇ ਪੰਜਾਬ’ ਥੀਮ ਨੂੰ ਸਮਰਪਿਤ ਵਿਦਿਆਰਥੀਆਂ ਦੇ ਨਾਟਕ ਮੁਕਾਬਲੇ ਕਰਵਾਏ ਜਾਣਗੇ। ਉਨਾਂ ਪਾਵਰਕਾਮ, ਪੀ.ਡਬਲਿਊ.ਡੀ, ਵਾਟਰ ਸਪਲਾਈ, ਨਗਰ ਨਿਗਮ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਬੰਧਤ ਕਾਰਜ ਕਰਨ ਦੇ ਆਦੇਸ਼ ਦਿੱਤੇ।ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਲੋਂ ਜਿਲੇ ਗੁਰਦਾਸਪੁਰ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਅਤੇ ਹੋਰ ਪ੍ਰਫੁੱਲਤ ਕਰਨ ਦੇ ਮੰਤਵ ਨਾਲ।ਲਗਾਤਾਰ ਅਜਿਹੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਸਾਡੀ ਨੋਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਨਾਲ ਜੁੜੀ ਰਹੇ।ਇਸ ਮੌਕੇ ਕੁਲਦੀਪ ਸਿੰਘ ਐਕਸੀਅਨ ਪਾਵਰਕਾਮ, ਇੰਜ ਸਚਿਨ ਐਸ.ਡੀ.ਓ, ਪਿ੍ਰੰਸੀਪਲ ਅਨਿਲ ਸ਼ਰਮਾ ਤੇ ਸੁਪਰਡੈਂਟ ਸੁੰਦਰ ਕੁਮਾਰ ਆਦਿ ਮੋਜੂਦ ਸਨ।