Home crime 400 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

400 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

39
0


ਜੋਧਾਂ, 6 ਅਪ੍ਰੈਲ ( ਲਿਕੇਸ਼ ਸ਼ਰਮਾਂ, ਅਸ਼ਵਨੀ )-ਥਾਣਾ ਜੋਧਾ ਅਤੇ ਥਾਣਾ ਸਦਰ ਰਾਏਕੋਟ ਦੀ ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 400 ਨਸ਼ੀਲੀਆਂ ਗੋਲੀਆਂ ਅਤੇ 7 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਥਾਣਾ ਜੋਧਾ ਤੋਂ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਖੰਡੂਰ ਚੌਕ ਛੋਕਰਾ ਵਿਖੇ ਚੈਕਿੰਗ ਲਈ ਮੌਜੂਦ ਸੀ। ਨਾਕਾਬੰਦੀ ਦੌਰਾਨ ਪਿੰਡ ਪਮਾਲ ਵਾਲੀ ਸਾਈਡ ਤੋਂ ਮੋਟਰਸਾਈਕਲ ਸਵਾਰ ਨੌਜਵਾਨ ਆ ਰਿਹਾ ਸੀ। ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਹ ਘਬਰਾ ਗਿਆ ਅਤੇ ਆਪਣੇ ਮੋਟਰਸਾਈਕਲ ’ਤੇ ਪਿੱਛੇ ਨੂੰ ਕਰਕੇ ਭੱਜਣ ਲੱਗਾ। ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ। ਉਸ ਪਾਸੋਂ ਨਾਮ ਪੁੱਛਣ ’ਤੇ ਉਸ ਨੇ ਆਪਣਾ ਨਾਂ ਸੁਰਿੰਦਰ ਸਿੰਘ ਨਿੱਕਾ, ਵਾਸੀ ਫ਼ਿਰੋਜ਼ਪੁਰ ਕੁਠਾਲਾ ਥਾਣਾ, ਜ਼ਿਲ੍ਹਾ ਮਾਲੇਰਕੋਟਲਾ, ਮੌਜੂਦਾ ਵਾਸੀ ਮੁੱਲਾਂਪੁਰ ਰੋਡ, ਹੰਬੜਾਂ ਦੱਸਿਆ। ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਸੁਰਿੰਦਰ ਸਿੰਘ ਖ਼ਿਲਾਫ਼ ਥਾਣਾ ਜੋਧਾਂ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਚੌਕੀ ਲੋਹਟਬੱਦੀ ਦੇ ਇੰਚਾਰਜ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਚੈਕਿੰਗ ਲਈ ਗਿੱਲ ਪੈਲੇਸ ਮਾਲੇਰਕੋਟਲਾ ਰੋਡ ਲੋਹਟਬੱਦੀ ਨੇੜੇ ਮੌਜੂਦ ਸਨ। ਉਥੇ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਉਰਫ ਗੋਲੂ ਵਾਸੀ ਮਹੇਰਣਾ ਕਲਾਂ ਥਾਣਾ ਸਦਰ ਰਾਏਕੋਟ ਨਸ਼ੀਲਾ ਪਾਊਡਰ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ। ਉਹ ਆਪਣੇ ਮੋਟਰਸਾਈਕਲ ’ਤੇ ਨਸ਼ੀਲੇ ਪਦਾਰਥ ਲੈ ਕੇ ਮਹੋਲੀ ਕਲਾ ਤੋਂ ਲੋਹਟਬੱਦੀ ਵੱਲ ਆ ਰਿਹਾ ਹੈ। ਇਸ ਸੂਚਨਾ ’ਤੇ ਦਾਣਾ ਮੰਡੀ ਲੋਹਟਬੱਦੀ ਮਹੋਲੀ ਰੋਡ ’ਤੇ ਨਾਕਾਬੰਦੀ ਕਰਕੇ ਬਲਵਿੰਦਰ ਸਿੰਘ ਉਰਫ਼ ਗੋਲੂ ਨੂੰ 7 ਗ੍ਰਾਮ ਨਸ਼ੀਲਾ ਪਾਊਡਰ ਅਤੇ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ।

LEAVE A REPLY

Please enter your comment!
Please enter your name here