Home ਧਾਰਮਿਕ ਦੁਨੀਆਂ ਭਰ ਦੇ ਹਰ ਪੀੜਤ ਪੱਤਰਕਾਰ ਨਾਲ ਖੜ੍ਹਾ ਹੈ ਸ੍ਰੀ ਅਕਾਲ ਤਖਤ...

ਦੁਨੀਆਂ ਭਰ ਦੇ ਹਰ ਪੀੜਤ ਪੱਤਰਕਾਰ ਨਾਲ ਖੜ੍ਹਾ ਹੈ ਸ੍ਰੀ ਅਕਾਲ ਤਖਤ ਸਾਹਿਬ : ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

43
0

ਸਿੱਖ ਕੌਮ ਨਾਲ ਕੀਤਾ ਕੋਈ ਵੀ ਵਾਅਦਾ ਭਾਰਤ ਸਰਕਾਰ ਨੇ ਨਹੀਂ ਕੀਤਾ ਪੂਰਾ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਦਮਦਮਾ ਸਾਹਿਬ (ਵਿਕਾਸ ਮਠਾੜੂ) ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੌਜੂਦਾ ਸ੍ਰੀ ਦਮਦਮਾ ਸਾਹਿਬ ਸਮੇਂ ਦੌਰਾਨ ਸਿੱਖ ਕੌਮ ਅਤੇ ਪੰਜਾਬ ਦੇ ਖਿਲਾਫ ਮੀਡੀਆ ਰਾਹੀਂ ਸਿਰਜੇ ਗਏ ਝੂਠੇ ਬਿਰਤਾਂਤ ਦੇ ਚਲਦਿਆਂ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਅਤੇ ਪੰਥ ਪ੍ਰਸਤ ਪੱਤਰਕਾਰਾਂ ਦੀ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਜਿਸ ਤਰ੍ਹਾਂ ਕੇ ਮੌਜੂਦਾ ਸਮੇਂ ਦੌਰਾਨ ਵਾਪਰ ਰਹੇ ਵਰਤਾਰਿਆਂ ਨੂੰ ਅਧਾਰ ਬਣਾ ਕੇ ਸਰਕਾਰ ਵੱਲੋਂ ਭੈ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਉੱਥੇ ਨਾਲ ਹੀ ਸਰਕਾਰੀ ਜਬਰ ਦੇ ਖਿਲਾਫ ਅਵਾਜ਼ ਬੁਲੰਦ ਕਰਨ ਵਾਲੇ ਪੱਤਰਕਾਰਾਂ ਅਤੇ ਉਨ੍ਹਾਂ ਦੇ ਚੈੱਨਲਾਂ ਨੂੰ ਸਰਕਾਰ ਵੱਲੋਂ ਬੈਨ ਕੀਤਾ ਜਾ ਰਿਹਾ ਹੈ। ਇਸ ਮਸਲੇ ਉੱਪਰ ਗੰਭੀਰਤਾ ਨਾਲ ਵਿਚਾਰ ਕਰਨ ਲਈ ਸੱਦੀ ਇਸ ਵਿਸ਼ੇਸ਼ ਇਕੱਤਰਤਾ ਵਿੱਚ ਜਿੱਥੇ ਸਿੰਘ ਸਾਹਿਬ ਵੱਲੋਂ ਪੀੜਤ ਪੱਤਰਕਾਰ ਧਿਰਾਂ ਨਾਲ ਖੜਨ ਦਾ ਦ੍ਰਿੜ ਇਰਾਦਾ ਪ੍ਰਗਟ ਕੀਤਾ ਗਿਆ ਉੱਥੇ ਨਾਲ ਹੀ ਸਰਕਾਰ ਨੂੰ ਇਸ ਜਬਰ ਪ੍ਰਤੀ ਚੇਤਾਵਨੀ ਵੀ ਦਿੱਤੀ ਗਈ ਹੈ।
ਇਸ ਇਕੱਤਰਤਾ ਵਿੱਚ ਬੋਲਦਿਆਂ ਉੱਘੇ ਪੱਤਰਕਾਰ ਹਮੀਰ ਸਿੰਘ ਵੱਲੋਂ ਬੋਲਦਿਆਂ ਕਿਹਾ ਗਿਆ ਕਿ ਜਿਸ ਤਰੀਕੇ ਅੱਜ ਵਿਰਤਾਂਤ ਸੂਬੇ ਅੰਦਰ ਸਿਰਜੇ ਜਾ ਰਹੇ ਹਨ ਇਸੇ ਤਰੀਕੇ ਡਰ ਅਤੇ ਸਹਿਮ ਦਾ ਮਾਹੌਲ 1984 ਵਿੱਚ ਵੀ ਸਰਕਾਰ ਵੱਲੋਂ ਪੈਦਾ ਕੀਤਾ ਗਿਆ ਸੀ।

LEAVE A REPLY

Please enter your comment!
Please enter your name here