Home ਖੇਤੀਬਾੜੀ ਕਣਕ ਦੀ ਕਟਾਈ ਲਈ ਕੰਬਾਈਨ ਚਲਾਉਣ ਦੇ ਪਾਬੰਦੀ ਆਦੇਸ਼ਾਂ ਵਿੱਚ ਤਬਦੀਲੀ

ਕਣਕ ਦੀ ਕਟਾਈ ਲਈ ਕੰਬਾਈਨ ਚਲਾਉਣ ਦੇ ਪਾਬੰਦੀ ਆਦੇਸ਼ਾਂ ਵਿੱਚ ਤਬਦੀਲੀ

45
0

ਮੋਗਾ 7 ਅਪ੍ਰੈਲ ( ਅਸ਼ਵਨੀ) -ਮੰਡੀਆਂ ਵਿੱਚ ਕਣਕ ਦੀ ਖ੍ਰੀਦ ਨਿਯਮਿਤ ਢੰਗ ਨਾਲ ਕਰਨ ਲਈ ਅਤੇ ਫਸਲ ਨੂੰ ਨਮੀ ਰਹਿਤ ਯਕੀਨੀ ਬਨਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕੰਬਾਇਨ ਮਸ਼ੀਨ ਨਾਲ ਕਣਕ ਦੀ ਕਟਾਈ ਕਰਨ ਤੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਪੂਰਨ ਪਾਬੰਦੀ ਲਗਾਈ ਗਈ ਸੀ।ਹੁਣ ਹਾਲ ਹੀ ਵਿੱਚ ਹੋਈ ਬਰਸਾਤ ਕਾਰਣ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਅਨੁਸਾਰ ਕੰਬਾਇਨ ਮਸ਼ੀਨ ਨਾਲ ਕਣਕ ਦੀ ਕਟਾਈ ਤੇ ਸ਼ਾਮ 07:00 ਵਜੇ ਤੋਂ ਸਵੇਰੇ 06:00 ਵਜੇ ਤੱਕ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕਰਨ ਲਈ ਲਿਖਿਆ ਗਿਆ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਹੁਣ ਜਿਲ੍ਹਾ ਮੋਗਾ ਦੀ ਹਦੂਦ ਅੰਦਰ ਕੰਬਾਈਨ ਮਸ਼ੀਨ ਨਾਲ ਕਣਕ ਦੀ ਕਟਾਈ ਕਰਨ ਤੇ ਸ਼ਾਮ 07:00 ਵਜੇ ਤੋਂ ਸਵੇਰੇ 06:00 ਵਜੇ ਤੱਕ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਲਾਗੂ ਕਰ ਦਿੱਤੇ ਹਨ। ਇਹ ਹੁਕਮ 31 ਮਈ, 2023 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here