Home crime ਨਜਾਇਜ਼ ਸ਼ਰਾਬ ਅਤੇ ਨਸ਼ੀਲੀ ਗੋਲੀਆਂ ਸਮੇਤ ਦੋ ਕਾਬੂ

ਨਜਾਇਜ਼ ਸ਼ਰਾਬ ਅਤੇ ਨਸ਼ੀਲੀ ਗੋਲੀਆਂ ਸਮੇਤ ਦੋ ਕਾਬੂ

45
0


ਜਗਰਾਉਂ, 7 ਅਪ੍ਰੈਲ ( ਬੌਬੀ ਸਹਿਜਲ , ਧਰਮਿੰਦਰ )-ਸੀ.ਆਈ.ਏ ਸਟਾਫ਼ ਅਤੇ ਥਾਣਾ ਸਿੱਧਵਾਂਬੇਟ ਦੀ ਪੁਲਿਸ ਪਾਰਟੀਆਂ ਵਲੋਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 100 ਨਸ਼ੀਲੀਆਂ ਗੋਲੀਆਂ ਅਤੇ 45 ਬੋਤਲਾਂ ਸ਼ਰਾਬ ਬਰਾਮਦ ਕੀਤੀ। ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸਬ ਇੰਸਪੈਕਟਰ ਅੰਗਰੇਜ ਸਿੰਘ ਚੈਕਿੰਗ ਲਈ ਤਹਿਸੀਲ ਚੌਂਕ ਵਿਖੇ ਮੌਜੂਦ ਸਨ। ਉਥੇ ਇਤਲਾਹ ਮਿਲੀ ਕਿ ਅਮਰਜੀਤ ਸਿੰਘ ਉਰਫ਼ ਅੰਬੀ ਵਾਸੀ ਪਿੰਡ ਸ਼ੇਰੇਵਾਲ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ। ਇਸ ਸੂਚਨਾ ’ਤੇ ਨਾਕਾਬੰਦੀ ਦੌਰਾਨ ਅਮਰਜੀਤ ਸਿੰਘ ਉਰਫ਼ ਅੰਬੀ ਨੂੰ ਕਾਬੂ ਕਰਕੇ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸਦੇ ਖ਼ਿਲਾਫ਼ ਥਾਣਾ ਸਿਟੀ ਜਗਰਾਉਂ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ । ਥਾਣਾ ਸਿੱਧਵਾਂਬੇਟ ਤੋਂ ਏਐਸਆਈ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਚੈਕਿੰਗ ਲਈ ਟੀ ਪੁਆਇੰਟ ਨੇੜੇ ਪੁਦੀਨਾ ਫੈਕਟਰੀ ਭੁਮਾਲ ਵਿਖੇ ਮੌਜੂਦ ਸਨ। ਉੱਥੇ ਇਤਲਾਹ ਮਿਲੀ ਕਿ ਜਰਨੈਲ ਸਿੰਘ ਵਾਸੀ ਪਿੰਡ ਕੰਨਿਆ ਹੁਸੈਨੀ ਆਪਣੇ ਮੋਟਰਸਾਈਕਲ ’ਤੇ ਪਿੰਡ ਕੰਨਿਆ ਹੁਸੈਨੀ ਤੋਂ ਅੱਬੂਪੁਰ ਹੁੰਦੇ ਹੋਏ ਸਿੱਧਵਾਂਬੇਟ ਵੱਲ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਲੈ ਕੇ ਜਾ ਰਿਹਾ ਹੈ। ਇਸ ਸੂਚਨਾ ’ਤੇ ਕਿਸ਼ਨਪੁਰਾ ਚੌਕ ਸਿੱਧਵਾਂਬੇਟ ਵਿਖੇ ਨਾਕਾਬੰਦੀ ਕਰਕੇ ਮੋਟਰਸਾਈਕਲ ’ਤੇ ਆ ਰਹੇ ਜਰਨੈਲ ਸਿੰਘ ਨੂੰ 45 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਉਸਦੇ ਖਿਲਾਫ਼ ਥਾਣਾ ਸਿੱਧਵਾਂਬੇਟ ਵਿਖੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here