ਪਾਰਟੀ ਦੇ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਬਟਾਲਾ, 7 ਅਪ੍ਰੈਲ (ਭਗਵਾਨ ਭੰਗੂ – ਰਾਜ਼ਨ ਜੈਨ) : ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਅਤੇ ਸਰਬਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਜਿਸਦੇ ਚੱਲਦਿਆਂ ਅੱਜ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਆਪ ਪਾਰਟੀ ਫਤਿਹਗੜ੍ਹ ਚੂੜੀਆਂ ਦੀ ਹਾਜਰੀ ਵਿੱਚ ਪਿੰਡ ਫਜਲਾਬਾਦ ਦੇ ਰਵਾਇਤੀ ਪਾਰਟੀ ਦੇ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਚੇਅਰਮੈਨ ਪਨੂੰ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਤੇ ਪਿੰਡ ਫਜਲਾਬਾਦ ਦੇ ਸਾਬਕਾ ਮੈਂਬਰ ਲਖਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਤਰਸੇਮ ਸਿੰਘ, ਅਮਨਜੀਤ ਸਿੰਘ, ਅਮਰਜੀਤ ਸਿੰਘ, ਬਲਵੰਤ ਸਿੰਘ, ਸੁਖਵਿੰਦਰ ਸਿੰਘ, ਉਧਮ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ, ਸਤਵਿੰਦਰ ਸਿੰਘ, ਗੁਰਨਾਮ ਸਿੰਘ, ਅਮਰੀਕ ਸਿੰਘ ਅਤੇ ਮਨਦੀਪ ਸਿੰਘ ਹਾਜ਼ਰ ਸਨ।ਚੇਅਰਮੈਨ ਪਨੂੰ ਨੇ ਕਿਹਾ ਕਿ ਆਪ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵਲੋਂ ਆਪਣੇ ਮਹਿਜ ਇੱਕ ਸਾਲ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਸੂਬਾ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਹਨ ਅਤੇ ਲੋਕਹਿੱਤ ਲਈ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾਣਗੇ। ਹਲਕੇ ਫਤਹਿਗੜ੍ਹ ਚੂੜੀਆਂ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਵਿਕਾਸ ਕਾਰਜਾਂ ਵਿੱਚ ਕਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।