ਫਤਹਿਗੜ੍ਹ ਸਾਹਿਬ, 7 ਅਪ੍ਰੈਲ ( ਧਰਮਿੰਦਰ, ਅਸ਼ਵਨੀ) -ਲੋਕਾਂ ਨੇ ਜਿਸ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਵੱਡੀ ਬਹੁਮੱਤ ਦਿਵਾ ਕੇ ਸਰਕਾਰ ਬਣਾਈ ਹੈ, ਉਨ੍ਹਾਂ ਉਮੀਦਾਂ ਤੇ ਜਰੂਰ ਖਰਾ ਉਤਰਿਆ ਜਾਵੇਗਾ ਅਤੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮਨ ਅਜੈ ਸਿੰਘ ਲਿਬੜਾ ਨੇ ਪਿੰਡ ਪੰਜੋਲਾ ਵਿਖੇ ਰੱਖੇ ਉਨ੍ਹਾਂ ਦੇ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਲਿਬੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜਿਸ ਵੱਲੋਂ ਹਰ ਵਰਗ ਦੇ ਲੋਕਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ।
ਇਸ ਮੌਕੇ ਪਿੰਡ ਦੇ ਲੋਕਾਂ ਵੱਲੋਂ ਸ੍ਰੀ ਲਿਬੜਾ ਦਾ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਲੱਗਣ ਤੇ ਸਿਰਪਾਓ ਪਾ ਕੇ ਸਨਮਾਨਿਤ ਕੀਤਾ। ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਪਿੰਡ ਦੀਆਂ ਸਮੱਸ਼ਿਆਵਾਂ ਤੋਂ ਜਾਣੂ ਕਰਵਾਇਆ, ਉੱਥੇ ਹੀ ਲਿਬੜਾ ਨੇ ਪਿੰਡ ਦੀ ਹਰੇਕ ਸਮੱਸਿਆ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਰਪੰਚ ਗੁਰਦੀਪ ਸਿੰਘ, ਅਵਤਾਰ ਸਿੰਘ ਤੇਜੇ, ਤੇਜ ਸਿੰਘ , ਸੰਪੂਰਨ ਸਿੰਘ, ਜਸਕਰਨ ਸਿੰਘ, ਗੁਰਵਿੰਦਰ ਸਿੰਘ, ਯਾਦਵਿੰਦਰ ਸਿੰਘ, ਪਰਗਟ ਸਿੰਘ, ਮੇਜਰ ਸਿੰਘ, ਪਰਵਿੰਦਰ ਸਿੰਘ, ਰੁਲਦਾ ਸਿੰਘ, ਮਲਕੀਤ ਸਿੰਘ ਲਟੌਰ ਸਮੇਤ ਹੋਰ ਪੰਤਵੰਤੇ ਹਾਜਰ ਸਨ।