ਚੰਡੀਗੜ੍ਹ 7 ਅਪ੍ਰੈਲ (ਬਿਊਰੋ) : ਪੰਜਾਬ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦੇ ਦਫ਼ਤਰ ਵੱਲੋਂ ਪੰਜਾਬ ਦੇ ਸਮੂਹ ਪੁਲਿਸ ਦਫ਼ਤਰਾਂ ਦੇ ਮੁਖੀਆਂ ਨੂੰ ਭੇਜੇ ਇੱਕ ਜ਼ਰੂਰੀ ਸੰਦੇਸ਼ ਵਿੱਚ 14 ਅਪ੍ਰੈਲ ਤੱਕ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।