ਸਿਹਤਮੰਦ ਜੀਵਨ ਲਈ ਕਸਰਤ ਜ਼ਰੂਰੀ:—ਡਾ: ਵਿਜੇ ਕੁਮਾਰ
ਫਤਹਿਗੜ ਸਾਹਿਬ, 7 ਅਪ੍ਰੈਲ ( ਬੌਬੀ ਸਹਿਜਲ, ਧਰਮਿੰਦਰ ) : -ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਵਿਜੇ ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਹਸਪਤਾਲ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ। ਸਿਵਲ ਸਰਜਨ ਡਾ: ਵਿਜੇ ਕੁਮਾਰ ਵੱਲੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ: ਵਿਜੇ ਕੁਮਾਰ ਨੇ ਦੱਸਿਆ ਕਿ ਅੱਜ ਦਾ ਇਹ ਦਿਵਸ ਲੋਕਾਂ ਨੁੰ ਸਿਹਤਮੰਦ ਰੱਖਣ ਲਈ ਸਿਹਤ ਨਾਲ ਸਬੰਧਤ ਮੁਦਿਆਂ ਅਤੇ ਸੱਮਸਿਆਵਾ ਦੇ ਹਲ ਪ੍ਰਤੀ ਜਾਗਰੂਕ ਕਰਨ ਲਈ ਸੰਸਾਰ ਦੇ ਕੋਨੇ ਕੋਨੇ ਵਿੱਚ ਮਨਾਇਆ ਜਾ ਰਿਹਾ ਹੈ ਤਾਂ ਜੋ ਸਿਹਤਮੰਦ ਰਹਿ ਕੇ ਸਿਹਤਮੰਦ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸਗੰਠਨ ਦੇ ਅਨੁਸਾਰ ਸ਼ਰੀਰਿਕ, ਮਾਨਸਿਕ ਅਤੇ ਸਮਾਜਿਕ ਤੋਰ ਤੇਂ ਸਿਹਤਮੰਦ ਹੋਣਾ ਹੀ ਮੱਨੁਖੀ ਸਿਹਤਮੰਦ ਹੋਣ ਦੀ ਨਿਸ਼ਾਨੀ ਹੈ। ਜਿਸ ਪ੍ਰਤੀ ਲੋਕਾਂ ਦਾ ਜਾਗਰੂਕ ਹੋਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸੰਸਾਰ ਪੱਧਰ ਤੇ ਹਰ ਸਾਲ ਵਿਸ਼ਵ ਸਿਹਤ ਦਿਵਸ ਕਿਸੇ ਥ੍ਰੀਮ ਹੇਠ ਮਨਾਇਆ ਜਾਂਦਾ ਹੈ, ਉਨ੍ਹਾਂ ਨੇ ਇਸ ਸਾਲ ਦੇ ਥੀਮ ਸਭਨਾਂ ਲਈ ਸਿਹਤ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਦੁਨੀਆ ਬਹੁਤ ਸਾਰੇ ਲੋਕ ਬਹੁਤ ਸਾਰੀਆਂ ਮਾਰੂ ਬਿਮਾਰੀਆ ਨਾਲ ਪੀੜ੍ਹਤ ਹਨ ਇਨ੍ਹਾਂ ਤੋਂ ਬਚਣ ਦਾ ਇਕੋ ਇਕ ਹੱਲ ਸਵੇਰ ਦੀ ਸੈਰ, ਕਸਰਤ ਅਤੇ ਸੰਤੁਲਤ ਭੋਜਨ ਖਾਣਾ ਹੈ। ਉਹਨਾਂ ਕਿਹਾ ਕਿ ਸਾਨੂੰ ਜਿਆਦਾ ਮਿੱਠੀਆਂ, ਤਲੀਆਂ ਹੋਈਆਂ ਅਤੇ ਫਾਸਟ ਫੂਡ ਖਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਹ ਰੈਲੀ ਸਰਹਿੰਦ ਸ਼ਹਿਰ ਦੇ ਵੱਖ ਵੱਖ ਮੁਹੱਲਿਆਂ ਅਤੇ ਬਾਜ਼ਾਰ ਵਿਚ ਹੁੰਦੀ ਹੋਈ ਵਾਪਿਸ ਹਸਪਤਾਲ਼ ਵਿਖੇ ਸਮਾਪਤ ਹੋਈ।ਇਸ ਮੌਕੇ ਜਿਲ੍ਹਾ ਸਿਹਤ ਅਫ਼ਸਰ ਡਾ: ਨਵਜੋਤ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਗੁਰਦੀਪ ਸਿੰਘ, ਡੀ ਪੀ ਐਮ ਕਸਿਤਿਜ ਸੀਮਾ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਅਮਰਜੀਤ ਸਿੰਘ, ਬੀ.ਈ.ਈ. ਮਹਾਵੀਰ ਸਿੰਘ ਅਤੇ ਨਰਸਿੰਗ ਵਿਦਿਆਰਥਣਾ ਹਾਜ਼ਰ ਸਨ।