Home Farmer ਨਾਬਾਰਡ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੈਕਯਾਰਡ ਪੋਲਟਰੀ ਪ੍ਰੋਜੈਕਟ ਨੂੰ ਦਿੱਤੀ ਮਨਜੂਰੀ

ਨਾਬਾਰਡ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੈਕਯਾਰਡ ਪੋਲਟਰੀ ਪ੍ਰੋਜੈਕਟ ਨੂੰ ਦਿੱਤੀ ਮਨਜੂਰੀ

41
0

ਫ਼ਤਹਿਗੜ੍ਹ ਸਾਹਿਬ, 8 ਅਪ੍ਰੈਲ ( ਰੋਹਿਤ ਗੋਇਲ)-ਬੈਕਯਾਰਡ ਪੋਲਟਰੀ ਦੇ ਧੰਦੇ ਨੂੰ ਉਤਸਾਹਤ ਕਰਨ ਅਤੇ ਦਿਹਾਤੀ ਖੇਤਰ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਡਿਵੈਲਪਮੈਂਟ (ਨਾਬਾਰਡ) ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੈਕਯਾਰਡ ਪੋਲਟਰੀ ਪ੍ਰੋਜੈਕਟ ਨੂੰ ਮਨਜੂਰੀ ਦਿੱਤੀ ਗਈ ਹੈ ਅਤੇ ਇਸ ਪ੍ਰੋਜੈਕਟ ਲਈ ਫਾਰਮ ਸੈਕਟਰ ਪ੍ਰਮੋਸ਼ਨ ਫੰਡ ਤਹਿਤ 7.50 ਲੱਖ ਰੁਪਏ ਦੀ ਗ੍ਰਾਂਟ ਵੀ ਮਨਜੂਰ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ: ਵਿਪਿਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਮੰਤਵ ਪੇਂਡੂ ਔਰਤਾਂ ਦੀ ਪੋਸ਼ਣ ਸੁਰੱਖਿਆ ਅਤੇ ਆਰਥਿਕ ਸਸ਼ਕਤੀਕਰਨ ਲਈ ਸਿਖਿਅਤ ਕਰਨਾ ਹੈ।ਡਾ: ਰਾਮਪਾਲ ਨੇ ਹੋਰ ਦੱਸਿਆ ਕਿ ਇਸ ਪ੍ਰੋਜੈਕਟ ਦੀ ਮਿਆਦ 2 ਸਾਲ ਹੈ ਜਿਸ ਵਿੱਚ 100 ਪੇਂਡੂ ਔਰਤਾਂ ਨੂੰ ਬੈਕਯਾਰਡ ਪੋਲਟਰੀ ਬਾਰੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੋਰਸ ਦੇਸੀ ਨਸਲ ਦੇ ਪੰਛੀਆਂ ਦੀ ਪਰਵਰਿਸ਼ ਕਰਕੇ ਬੈਕਯਾਰਡ ਪੋਲਟਰੀ ਨੂੰ ਪ੍ਰਸਿੱਧ ਬਣਾਉਣ ਅਤੇ ਔਰਤਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਉਨ੍ਹਾਂ ਹੋਰ ਦੱਸਿਆ ਕਿ ਅੰਡੇ ਅਤੇ ਮੀਟ ਦਾ ਉਤਪਾਦਨ ਪੇਂਡੂ ਲੋਕਾਂ ਵਿੱਚ ਪੋਸ਼ਣ ਸਬੰਧੀ ਪਾਈ ਜਾਂਦੀ ਅਸੁਰੱਖਿਆ ਦੀ ਸਮੱਸਿਆ ਦਾ ਹੱਲ ਕਰੇਗਾ ਅਤੇ ਇਹ ਪ੍ਰੋਜੈਕਟ ਪੇਂਡੂ ਔਰਤਾਂ ਤੇ ਪੇਂਡੂ ਪਰਿਵਾਰਾਂ ਨੂੰ ਸਵੈ ਰੋਜ਼ਗਾਰ ਮੁਹੱਈਆ ਕਰਵਾਕ ਵਾਧੂ ਆਮਦਨ ਪ੍ਰਦਾਨ ਕਰੇਗਾ।ਨਾਬਾਰਡ ਵੱਲੋਂ ਮਨਜੂਰ ਕੀਤੇ ਗਏ ਇਸ ਪ੍ਰੋਜੈਕਟ ਲਈ ਡਾ: ਰਾਮਪਾਲ ਨੂੰ ਪ੍ਰੋਜੈਕਟ ਦਾ ਪ੍ਰਿੰਸੀਪਲ ਇਨਵੈਸਟੀਗੇਟਰ, ਡਾ: ਮਨੀਸ਼ਾ ਭਾਟੀਆ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਡਾ: ਗੁਰਅੰਸ਼ਪ੍ਰੀਤ ਸਿੰਘ ਸੇਠੀ ਸਹਾਇਕ ਪ੍ਰੋਫਸਰ (ਪਸ਼ੂ ਵਿਗਿਆਨ) ਇਸ ਪ੍ਰੋਜੈਕਟ ਦੇ ਸਹਿ ਪ੍ਰਿੰਸੀਪਲ ਇਨਵੈਸਟੀਗੇਟਰ ਹੋਣਗੇ।

LEAVE A REPLY

Please enter your comment!
Please enter your name here