Home Farmer ਜਿਲ੍ਹੇ ਅੰਦਰ ਬਾਸਮਤੀ ਹੇਠ ਰਕਬਾ 1.30 ਲੱਖ ਹੈਕਟੇਅਰ ਕਰਨ ਦਾ ਟੀਚਾ

ਜਿਲ੍ਹੇ ਅੰਦਰ ਬਾਸਮਤੀ ਹੇਠ ਰਕਬਾ 1.30 ਲੱਖ ਹੈਕਟੇਅਰ ਕਰਨ ਦਾ ਟੀਚਾ

40
0


ਕਿਸਾਨ ਵੀਰ ਫਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਨਾ ਲਗਾਉਣ :ਧਾਲੀਵਾਲ
ਅੰਮਿ੍ਤਸਰ, 8 ਅਪ੍ਰੈਲ (ਲਿਕੇਸ਼ ਸ਼ਰਮਾ – ਵਿਕਾਸ ਮਠਾੜੂ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਦੀ ਕੜੀ ਵਜੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਅੰਮ੍ਰਿਤਸਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਗੁਰੁ ਨਾਨਕ ਭਵਨ ਅੰਮ੍ਰਿਤਸਰ ਵਿਖੇ ਲਗਾਈ ਗਈ। ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ।ਕੈਬਨਿਟ ਮੰਤਰੀ ਪੰਜਾਬ,ਕੁਲਦੀਪ ਸਿੰਘ ਧਾਲੀਵਾਲ ਨੇ ਇਸ ਕੈਂਪ ਦਾ ਉਦਘਾਟਨ ਕੀਤਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ।ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ: ਰਾਜ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਧਾਲੀਵਾਲ ਨੇ ਇਸ ਮੌਕੇ ਕਿਸਾਨਾਂ ਨੂੰ ਖੇਤਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਤੁਹਾਡੇ ਵਿਚਾਰਾਂ ਨਾਲ ਤਿਆਰ ਕੀਤੀ ਜਾ ਰਹੀਂ ਹੈ ਅਤੇ ਇਸ ਤੋਂ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਦੱਸਿਆ ਕਿ ਅਸੀਂ ਖਰਾਬ ਹੋਈ ਫਸਲ ਦਾ ਮੁਆਵਜ਼ਾ ਵਾਢੀ ਦੇ ਨਾਲ ਹੀ ਦੇਣ ਜਾ ਰਹੇ ਹਾਂ ਅਤੇ ਇਸ ਕੰਮ ਲਈ ਗਿਰਦੁਆਰੀ ਹੋ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਗਲਤ ਰਿਪੋਰਟ ਕਰਵਾਉਣ ਲਈ ਕਿਸੇ ਕਰਮਚਾਰੀ ਨੂੰ ਲਾਲਚ ਨਾ ਦੇਣ ਅਤੇ ਜੇਕਰ ਕੋਈ ਤਹਾਨੂੰ ਨਿਆਂ ਨਹੀਂ ਦਿੰਦਾ ਤਾਂ ਸਾਡੇ ਧਿਆਨ ਵਿੱਚ ਲਿਆਉ। ਉਨ੍ਹਾਂ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨਾਂ ਨੂੰ ਵਿਭਿੰਨਤਾ ਦੀ ਖੇਤੀ ਕਰਨ ਦਾ ਸੁਝਾਅ ਵੀ ਦਿੱਤਾ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਅਸੀਂ ਆਪਣੇ ਕਿਸਾਨਾਂ ਦੀ ਮਦਦ ਲਈ ਹਰ ਵੇਲੇ ਤਿਆਰ ਹਾਂ, ਪਰ ਖੇਤੀ ਵਿਭਿੰਨਤਾ ਅਤੇ ਬਿਨਾਂ ਅੱਗ ਲਗਾਏ ਅਗਲੀ ਫਸਲ ਬੀਜਣ ਵਰਗੇ ਉਦਮ ਤਾਂ ਕਿਸਾਨ ਹੀ ਜਮੀਨੀ ਪੱਧਰ ਉਤੇ ਲਾਗੂ ਕਰ ਸਕਦਾ ਹੈ।ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਜਤਿੰਦਰ ਸਿੰਘ ਗਿੱਲ ਨੇ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਅਤੇ ਕਿਸਾਨਾਂ ਨੂੰ ਜੀ ਆਇਆ ਆਖਿਆ।ਉਹਨਾਂ ਜਿਲੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾੳੇੁਣੀ 2023 ਦੌਰਾਨ ਝੋਨੇ ਅਤੇ ਬਾਸਮਤੀ ਹੇਠ ਰਕਬਾ ਲਗਭਗ 1,80,000 ਹੈਕਟੇਅਰ ਆਉਣ ਦੀ ਸੰਭਾਵਨਾ ਹੈ ਜਿਸ ਵਿੱਚੋਂ 1,30,000 ਹੈਕ. ਬਾਸਮਤੀ ਹੇਠ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ ਜਦੋਂ ਕਿ ਪਿਛਲੇ ਸਾਲ ਬਾਸਮਤੀ ਹੇਠ ਰਕਬਾ 1,08,052 ਹੈਕ. ਸੀ। ਜਿਲ੍ਹਾ ਅੰਮ੍ਰਿਤਸਰ ਨੂੰ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਬਾਸਮਤੀ ਪੱਟੀ ਵਿੱਚ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਖਾਦ ਬੀਜ ਦਵਾਈਆ ਉਪਲੱਬਧ ਕਰਵਾਈਆਂ ਜਾਣਗੀਆਂ।ਉਹਨਾਂ ਕਿਸਾਨਾਂ ਨੂੰ ਬਾਸਮਤੀ ਦਾ ਬੀਜ ਸੋਧ ਕੇ ਬੀਜਣ ਲਈ ਕਿਹਾ ਤਾਂ ਜੋ ਬੀਮਾਰੀਆਂ ਦੇ ਹਮਲੇ ਤੋਂ ਫਸਲਾਂ ਨੂੰ ਸੁਰਖਿਅਤ ਰੱਖਿਆ ਜਾ ਸਕੇ। ਉਨਾਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ। ਖੇਤੀਮਾਹਿਰਾਂ ਨੇ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ਤੇ ਕਰਨ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਖੇਤੀਬਾੜੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹੀ ਕਰਨ ਲਈ ਕਿਹਾ।ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ,ਬਾਗਬਾਨੀ,ਪਸ਼ੂ ਪਾਲਣ,ਮੱਛੀ ਪਾਲਣ,ਡੇਅਰੀ, ਭੂਮੀ ਰੱਖਿਆ ਵਿਭਾਗ, ਕੇ.ਵੀ.ਕੇ, ਖਾਦ, ਬੀਜ,ਦਵਾਈਆਂ,ਨਵੀਨਤਮ ਖੇਤੀ ਮਸ਼ੀਨਰੀ ਅਤੇ ਸੈਲਫ ਗਰੁਪਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਸ ਵਿੱੱਚ ਕਿਸਾਨਾਂ ਨੇ ਭਰਪੂਰ ਦਿਲਚਸਪੀ ਵਿਖਾਈ ਅਤੇ ਜਾਣਕਾਰੀ ਹਾਸਿਲ ਕੀਤੀ।ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਤੋਂ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਵੱਖ- ਵੱਖ ਵਿਸ਼ਿਆ ਤੇ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।ਇਸ ਮੌਕੇ ਡਿਪਟੀ ਡਾਇਰੈਕਟਰ ਖੇਤੀਬਾੜੀ ਰਮਿੰਦਰ ਸਿੰਘ ਧੰਜੂ,ਡਿਪਟੀ ਡਾਇਰੈਕਟਰ ਕੇ.ਵੀ.ਕੇ ਡਾ. ਬਿਕਰਮਜੀਤ ਸਿੰਘ, ਇੰਚਾਰਜ ਕਿਸਾਨ ਸਲਾਹਕਾਰ ਕੇਂਦਰ ਅੰਮ੍ਰਿਤਸਰ, ਚੇਅਰਮੈਨ ਬਲਦੇਵ ਸਿੰਘ ਮਿਆਦੀਆ, ਆਪ ਆਗੂ ਸ਼੍ਰੀ ਸੱਤਪਾਲ ਸੌਖੀ, ਸ਼੍ਰੀਮਤੀ ਸੀਮਾ ਡਾ. ਨਰਿੰਦਰਪਾਲ ਸਿੰਘ, ਡਾ. ਆਸਥਾ, ਡਾ. ਰਮਿੰਦਰ ਕੌਰ ਹੁੰਦਲ, ਖੇਤੀਬਾੜੀ ਅਫਸਰ ਸੁਖਰਾਜਬੀਰ ਸਿੰਘ ਗਿੱਲ, ਅਮਰਜੀਤ ਸਿੰਘ ਬੱਲ, ਤਜਿੰਦਰ ਸਿੰਘ, ਰਮਨ ਕੁਮਾਰ, ਸੁਖਚੈਨ ਸਿੰਘ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਛੀਨਾਂ, ਸਤਵਿੰਦਰ ਸਿੰਘ ਸੰਧੂ, ਜੋਗਰਾਜਬੀਰ ਸਿੰਘ ਗਿੱਲ, ਹਰਦੀਪ ਕੌਰ, ਬਲਜਿੰਦਰ ਸਿੰਘ ਸੰਧੂ, ਹਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਗੁਰਪ੍ਰੀਤ ਸਿੰਘ ਔਲਖ, ਗੁਰਪ੍ਰੀਤ ਸਿੰਘ ਬਾਠ, ਪਰਜੀਤ ਸਿੰਘ ਔਲਖ, ਗੁਰਜੋਤ ਸਿੰਘ ਗਿੱਲ, ਗੁਰਵਿੰਦਰ ਸਿੰਘ ਸੰਧੂ, ਸੁਖਬੀਰ ਸਿੰਘ ਸੰਧੂ, ਸੁਖਰਾਜ ਸਿੰਘ ਸਿੱਧੂ, ਸਤਵਿੰਦਰਬੀਰ ਸਿੰਘ, ਸੰਦੀਪ ਸਿੰਘ ਸੰਧੂ, ਵਿਕਰਮਜੀਤ ਸਿੰਘ, ਅਮਰਦੀਪ ਸਿੰਘ, ਖੇਤੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ, ਜਸਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਹਰਗੁਰਨਾਦ ਸਿੰਘ, ਮਨਵਿੰਦਰ ਸਿੰਘ, ਜਸਪਾਲ ਸਿੰਘ, ਪ੍ਰਭਜੋਤ ਸਿੰਘ, ਸੁਖਚੈਨ ਸਿੰਘ ਪੀਡੀ ਆਤਮਾ, ਹਰਨੇਕ ਸਿੰਘ, ਜਗਦੀਪ ਕੌਰ ਡੀਪੀਡੀ ਅਤਾਮਾ ਅਤੇ ਸਮੂੰਹ ਸਟਾਫ ਖੇਤੀਬਾੜੀ ਵਿਭਾਗ, ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜਰ ਸਨ। ਇਸ ਮੌਕੇ ਉੱਦਮੀ ਕਿਸਾਨਾਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here