Home crime ਐਸਟੀਐਫ ਲੁਧਿਆਣਾ ਦੀ ਵੱਡੀ ਕਾਰਵਾਈ !

ਐਸਟੀਐਫ ਲੁਧਿਆਣਾ ਦੀ ਵੱਡੀ ਕਾਰਵਾਈ !

48
0

14 ਕਰੋੜ ਰੁਪਏ ਤੋਂ ਜ਼ਿਆਦਾ ਦੀ ਹੈਰੋਇਨ ਬਰਾਮਦ, 3 ਗ੍ਰਿਫ਼ਤਾਰ
ਲੁਧਿਆਣਾ (ਭੰਗੂ) ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਐਸਟੀਐਫ ਲੁਧਿਆਣਾ ਅਹਿਮ ਭੂਮਿਕਾ ਨਿਭਾ ਰਿਹਾ ਹੈ। ਐਸਟੀਐਫ ਲੁਧਿਆਣਾ ਦੀ ਟੀਮ ਨੇ ਐਸਟੀਐਫ ਲੁਧਿਆਣਾ ਮੁਖੀ ਹਰਬੰਸ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਦੋ ਮਾਮਲਿਆਂ ਵਿਚ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਦੇ ਕਬਜ਼ੇ ‘ਚੋਂ ਦੋ ਕਿਲੋ 880 ਗ੍ਰਾਮ ਹੈਰੋਇਨ ਬਰਾਮਦ ਕੀਤੀ। ਬਰਾਮਦ ਕੀਤੀ ਗਈ ਹੈਰੋਇਨ ਅੰਤਰਰਾਸ਼ਟਰੀ ਮਾਰਕੀਟ ਵਿੱਚ 14 ਕਰੋੜ ਤੋਂ ਵੱਧ ਕੀਮਤ ਬਣਦੀ ਹੈ। ਇਸ ਮਾਮਲੇ ਵਿੱਚ ਐਸਟੀਐਫ ਦੀ ਟੀਮ ਨੇ ਮੁਲਜ਼ਮਾਂ ਦੇ ਖਿਲਾਫ ਐਫ ਆਈ ਆਰ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here