Home Political ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਦੇ ਵਿਕਾਸ...

ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਦੇ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੇ ਸੌਂਪੇ ਚੈੱਕ

47
0


ਹੁਸ਼ਿਆਰਪੁਰ, 09 ਅਪ੍ਰੈਲ (ਰਾਜੇਸ਼ ਜੈਨ – ਰੋਹਿਤ ਗੋਇਲ) : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਗੰਭੀਰ ਹੈ, ਜਿਸ ਲਈ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹ ਅੱਜ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।ਇਸ ਦੌਰਾਨ ਕੈਬਨਿਟ ਮੰਤਰੀ ਨੇ ਬਸੀ ਦਾਊਦ ਖਾਂ ਦੀ ਪੰਚਾਇਤ ਨੂੰ ਭਗਵਾਨ ਵਾਲਮੀਕਿ ਧਰਮਸ਼ਾਲਾ ਨੂੰ 2 ਲੱਖ, ਪਿੰਡ ਨਾਰੂ ਨੰਗਲ ਕਿਲ੍ਹੇ ਦੀ ਰਵਿਦਾਸ ਧਰਮਸ਼ਾਲਾ ਨੂੰ 2 ਲੱਖ, ਨਾਰੂ ਨੰਗਲ ਖਾਸ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 5 ਲੱਖ ਅਤੇ ਗੁਰੂ ਰਵਿਦਾਸ ਧਰਮਸ਼ਾਲਾ ਨੂੰ 2.50 ਲੱਖ ਰੁਪਏ ਦਿੱਤੇ।ਧੀਰੋਵਾਲ।ਜਿੰਮ ਲਈ 2 ਲੱਖ ਅਤੇ ਖੇਡ ਗਰਾਊਂਡ ਲਈ 2 ਲੱਖ, ਬਸੀ ਜਮਾਲ ਖਾਂ ਨੂੰ 2 ਲੱਖ, ਮੰਨਣ ਨੂੰ 3 ਲੱਖ, ਬਹਾਦਰਪੁਰ ਬਾਹੀਆ ਨੂੰ 2 ਲੱਖ, ਬਸੀ ਹਸਤ ਖਾਂ ਨੂੰ 2 ਲੱਖ ਰੁਪਏ ਦੇ ਚੈੱਕ ਸੌਂਪੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਦੀ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ।ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਸਕੀਮਾਂ ਦਾ ਲਾਭ ਜਾਣਕਾਰੀ ਦੇ ਕੇ ਹੀ ਲਿਆ ਜਾ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜਿੱਥੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉੱਥੇ ਹੀ ਵੱਖ-ਵੱਖ ਸਕੀਮਾਂ ਤਹਿਤ ਯੋਗ ਵਿਅਕਤੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਜਿੱਥੇ ਪਿੰਡਾਂ ਦੀਆਂ ਔਰਤਾਂ ਨੂੰ ਆਧੁਨਿਕ ਸਿਲਾਈ ਮਸ਼ੀਨਾਂ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ, ਉੱਥੇ ਪਿੰਡਾਂ ਦੀਆਂ ਲੜਕੀਆਂ ਨੂੰ ਸਵੈ-ਰੁਜ਼ਗਾਰ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਸ਼ੋਕ ਪਹਿਲਵਾਨ, ਸਰਪੰਚ ਨਿਰਮਲ ਕੌਰ, ਪ੍ਰੀਤ ਪਾਲ ਸਿੰਘ, ਸੁਖਵਿੰਦਰ ਸਿੰਘ, ਰਾਜੇਸ਼ ਕੁਮਾਰ ਸੇਠੀ, ਗੁਰਵੰਤ ਸਿੰਘ, ਤਲਵਿੰਦਰ ਸਿੰਘ ਤੋਂ ਇਲਾਵਾ ਪਿੰਡਾਂ ਦੇ ਸਰਪੰਚ ਅਤੇ ਪੰਚ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here