ਹੁਸ਼ਿਆਰਪੁਰ (ਅਸਵਨੀ) ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪਦ ਉੱਨਤੀ ਉਪਰੰਤ ਡਾ. ਬਲਵਿੰਦਰ ਕੁਮਾਰ ਨੇ ਬਤੌਰ ਸਿਵਲ ਸਰਜਨ ਹੁਸ਼ਿਆਰਪੁਰ ਅੱਜ ਆਪਣਾ ਅਹੁਦਾ ਸੰਭਾਲਿਆ। ਸਿਵਲ ਸਰਜਨ ਦਫ਼ਤਰ ਦੇ ਪੋ੍ਗਰਾਮ ਅਫਸਰਾਂ ਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਾ. ਬਲਵਿੰਦਰ ਕੁਮਾਰ ਇਸ ਤੋਂ ਪਹਿਲਾਂ ਬਤੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਜ਼ਿਲ੍ਹਾ ਨਵਾਂ ਸ਼ਹਿਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਦ ਉੱਨਤ ਕਰਕੇ ਜਿਹੜੀ ਜ਼ਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸਰਕਾਰ ਵੱਲੋਂ ਚਲਾਈਆਂ ਜਾਣ ਵਾਲੀਆਂ ਸਾਰੀਆਂ ਸਿਹਤ ਸਹੂਲਤਾਂ ਆਮ ਲੋਕਾਂ ਦੀ ਪਹੁੰਚ ਵਿਚ ਕਰਨ ਲਈ ਯੋਗ ਯਤਨ ਕਰਨਗੇ, ਤਾਂ ਜੋ ਹਰ ਇਕ ਨਾਗਰਿਕ ਨੂੰ ਸਰਕਾਰੀ ਤੌਰ ‘ਤੇ ਮਿਆਰੀ ਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਹਨਾਂ ਹਾਜ਼ਰ ਸਟਾਫ਼ ਨੂੰ ਇਕ ਟੀਮ ਵਾਂਗ ਕੰਮ ਕਰਦੇ ਹੋਏ ਸਮੇਂ ਦੇ ਪਾਬੰਦ ਰਹਿ ਕੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਲਈ ਆਖਿਆ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪੇ੍ਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਏਸੀਐੱਸ ਡਾ. ਪਵਨ ਕੁਮਾਰ, ਡੀਐੱਮਸੀ ਡਾ. ਹਰਬੰਸ ਕੌਰ, ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਡਾ. ਸਵਾਤੀ, ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਸੀਮਾ ਗਰਗ , ਕਾਰਜਕਾਰੀ ਡੀਐਫਪੀਓ ਡਾ. ਸੁਦੇਸ਼ ਰਾਜਨ, ਐਪੀਡੀਮੋਲੋਜਿਸਟ ਡਾ. ਜਗਦੀਪ, ਡੀਪੀਐੱਮ ਮੋਹੰਮਦ ਆਸਿਫ਼, ਡਿਪਟੀ ਮਾਸ ਮੀਡਿਆ ਅਫਸਰ ਤਿ੍ਪਤਾ ਦੇਵੀ, ਸੁਪਰਡੈਂਟ ਦਵਿੰਦਰ ਭੱਟੀ, ਸੰਜੀਵ ਕੁਮਾਰ, ਆਸ਼ਾ ਰਾਣੀ ਅਤੇ ਹੋਰ ਸਟਾਫ ਹਾਜ਼ਰ ਸੀ।