ਫਗਵਾੜਾ (ਅਸਵਨੀ) ਹੋਲਾ ਮਹੱਲਾ ਲੰਗਰ ਕਮੇਟੀ (ਰਜਿ.) ਬਾਈਪਾਸ ਰੋਡ ਫਗਵਾੜਾ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਣ ਵਾਲੀ ਸੰਗਤ ਦੀ ਸੇਵਾ ‘ਚ ਸਾਲਾਨਾ ਲੰਗਰ ਦੀ ਸੇਵਾ 10 ਤੋਂ 12 ਅਪ੍ਰਰੈਲ ਤਕ ਰਾਧਾ ਸੁਆਮੀ ਸਤਿਸੰਗ ਘਰ ਦੇ ਨਜ਼ਦੀਕ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ 24 ਘੰਟੇ ਨਿਰਵਿਘਨ ਜਾਰੀ ਰਹੇਗੀ। ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਕੁਲਵੰਤ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਵਾਰ ਦੇਸ਼ ਵਿਦੇਸ਼ਾਂ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਦੇਸੀ ਿਘਓ ਨਾਲ ਤਿਆਰ ਕੀਤਾ ਲੰਗਰ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਹਮੇਸ਼ਾ ਦੀ ਤਰ੍ਹਾਂ ਇਸ ਲੰਗਰ ਨੂੰ ਸਫ਼ਲ ਬਣਾਉਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ। ਲੰਗਰ ਵਿਚ ਰਸਦ ਜਾਂ ਕੋਈ ਹੋਰ ਸਹਿਯੋਗ ਕਰਨ ਲਈ ਕਮੇਟੀ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਇਲਾਕੇ ਦੀਆਂ ਸਮੂਹ ਬੀਬੀਆਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਲੰਗਰ ਤਿਆਰ ਕਰਨ ਅਤੇ ਵਰਤਾਉਣ ਦੀ ਸੇਵਾ ਲਈ ਪਰਿਵਾਰਾਂ ਸਮੇਤ ਹਾਜ਼ਰੀ ਲਗਵਾ ਕੇ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਪ੍ਰਰਾਪਤ ਕਰਨ। ਉਨ੍ਹਾਂ ਦੱਸਿਆ ਕਿ ਲੰਗਰ ਦੀ ਸਮਾਪਤੀ 12 ਅਪ੍ਰਰੈਲ ਨੂੰ ਕੀਤੀ ਜਾਵੇਗੀ। ਇਸ ਮੌਕੇ ਸੁਖਵਿੰਦਰ ਸਿੰਘ, ਨਿਸ਼ਾਨ ਸਿੰਘ, ਅਮਰਜੀਤ ਸਿੰਘ, ਰਘਬੀਰ ਸਿੰਘ ਤੋਂ ਇਲਾਵਾ ਕੁਲਵਿੰਦਰ ਸਿੰਘ ਕੈਸ਼ੀਅਰ, ਮਾਣ ਸਿੰਘ, ਗੁਰਮੀਤ ਸਿੰਘ ਕਾਲਾ, ਨਸੀਬ ਸਿੰਘ, ਅਮਰਜੀਤ ਸਿੰਘ, ਬਲਿਹਾਰ ਸਿੰਘ, ਬਿੰਦਰਜੀਤ ਸਿੰਘ, ਜਸਪ੍ਰਰੀਤ ਸਿੰਘ ਕਨੇਡਾ, ਗੁਰਪ੍ਰਰੀਤ ਸਿੰਘ, ਹਰਦੀਪ ਸਿੰਘ, ਜਸ ਬਸੂਟਾ, ਬਲਕਰਨ ਸਿੰਘ, ਮੰਨ੍ਹਾ, ਜੋਤਾ, ਪਾਲਾ, ਬਿੱਲਾ, ਆਸ਼ੂ, ਸਨੀ, ਕਿੰਦਾ, ਅਮਰੀਕ ਸਿੰਘ ਯੂ.ਕੇ., ਹਨੀ ਹਲਵਾਈ, ਪਿਆਰਾ ਸਿੰਘ ਲੀਡਰ ਸੰਤੋਖਪੁਰਾ, ਭਾਈ ਜਸਬੀਰ ਸਿੰਘ ਬਾਬਾ ਗਧੀਆ ਆਦਿ ਵੀ ਹਾਜ਼ਰ ਸਨ।