ਸੁਨਾਮ(ਭੰਗੂ)ਸ਼ੁੱਕਰਵਾਰ ਦੀ ਰਾਤ ਨੂੰ ਪੁਲਿਸ ਥਾਣਾ ਚੀਮਾਂ ਅਧੀਨ ਆਉਂਦੇ ਸੁਨਾਮ ਨੇੜਲੇ ਪਿੰਡ ਨਮੋਲ ਵਿਖੇ ਸਪਰਿਟ ਪੀਣ ਨਾਲ ਅਨੁਸੂਚਿਤ ਜਾਤੀ ਨਾਲ ਸਬੰਧਤ ਤਿੰਨ ਮਜ਼ਦੂਰਾਂ ਦੀ ਮੌਤ ਹੋਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਐਤਵਾਰ ਨੂੰ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਨਮੋਲ ਪਹੁੰਚਕੇ ਹਾਦਸੇ ‘ਚ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ । ਇਸ ਤੋਂ ਇਲਾਵਾ ਨਮੋਲ ਪਿੰਡ ਦੀਆਂ ਦੋਵੇਂ ਪੰਚਾਇਤਾਂ, ਕਲੱਬਾਂ ਅਤੇ ਕਿਸਾਨ ਯੂਨੀਅਨਾਂ ਨੇ ਨਸ਼ ਦੇ ਮੁਕੰਮਲ ਖਾਤਮੇ ਲਈ ਮਤੇ ਪਾਸ ਕਰਕੇ ਪ੍ਰਸ਼ਾਸਨ ਦੀ ਿਢੱਲੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਪੁਲਿਸ ਦੀ ਿਢੱਲੀ ਕਾਰਵਾਈ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਕਤ ਮਾਮਲੇ ਵਿੱਚ ਤਿੰਨ ਅਨੁਸੂਚਿਤ ਜਾਤੀ ਨਾਲ ਸਬੰਧਤ ਮਜ਼ਦੂਰਾਂ ਦੀ ਜਾਨ ਚਲੀ ਗਈ ਹੈ। ਇੱਕ ਤਰਾਂ੍ਹ ਨਾਲ ਤਿੰਨ ਗਰੀਬ ਮਜ਼ਦੂਰਾਂ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਜੀਦਾ ਮਾਮਲੇ ਵਿੱਚ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਹੋਣੀ ਚਾਹੀਦੀ ਹੈ। ਦਾਮਨ ਬਾਜਵਾ ਨੇ ਕਿਹਾ ਕਿ ਉਹ ਉਕਤ ਮਾਮਲੇ ਨੂੰ ਕੇਂਦਰੀ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਕਰਕੇ ਇਨਸਾਫ਼ ਦਿਵਾਉਣ ਦੀ ਅਪੀਲ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਦੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ। ਭਾਜਪਾ ਆਗੂ ਦਾਮਨ ਬਾਜਵਾ ਨੇ ਕਿਹਾ ਕਿ ਸਪਿਰਿਟ ਦੀ ਖੁੱਲ੍ਹੀ ਵਿਕਰੀ ਲਈ ਪ੍ਰਸ਼ਾਸਨ ਦੀ ਿਢੱਲੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕਰ ਰਹੀ ਹੈ। ਇਸ ਪਹਿਲੂ ਦੀ ਵੱਖਰੇ ਤੌਰ ‘ਤੇ ਜਾਂਚ ਹੋਣੀ ਚਾਹੀਦੀ ਹੈ ਅਤੇ ਉਧਰ ਦੂਜੇ ਪਾਸੇ ਪਿੰਡ ਨਮੋਲ ਦੀਆਂ ਦੋਵੇਂ ਪੰਚਾਇਤਾਂ, ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਨਸ਼ਿਆਂ ਖ਼ਿਲਾਫ਼ ਮਤਾ ਪਾਸ ਕਰਕੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ। ਨਮੋਲ ਦੀਆਂ ਦੋਵੇਂ ਪੰਚਾਇਤਾਂ ਮਿਰਜ਼ਾ ਪੱਤੀ ਦੇ ਸਰਪੰਚ ਗੁਰਦਾਸ ਸਿੰਘ ਅਤੇ ਸਰਪੰਚ ਦਰਸ਼ਨ ਸਿੰਘ ਸਮੇਤ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਿੰਡ ਵਿੱਚ ਇਕੱਠੇ ਹੋ ਕੇ ਇਸ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਹੈ। ਪਿੰਡ ਨੇ ਸਮੂਹਿਕ ਫੈਸਲਾ ਲਿਆ ਹੈ ਅਤੇ ਨਸ਼ੇ ਦੇ ਸੌਦਾਗਰਾਂ ਖਿਲਾਫ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇ ਅਤੇ ਨਸ਼ ਦੇ ਸੌਦਾਗਰਾਂ ਖਿਲਾਫ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ। ਪਿੰਡ ਨਮੋਲ ਦੇ ਲੋਕਾਂ ਦਾ ਕਹਿਣਾ ਹੈ ਕਿ ਪਿੰਡ ਅੰਦਰ ਕਥਿਤ ਤੌਰ ਤੇ ਪਿਛਲੇ ਸਮੇਂ ਤੋਂ ਨਜਾਇਜ਼ ਸ਼ਰਾਬ ਦੀ ਵਿਕਰੀ ਹੁੰਦੀ ਆ ਰਹੀ ਹੈ ਅਤੇ ਸਮੇਂ ਸਮੇਂ ਪ੍ਰਸ਼ਾਸਨ ਨੂੰ ਜਾਣੂੰ ਵੀ ਕਰਵਾਇਆ ਜਾਂਦਾ ਰਿਹਾ ਹੈ ਪਰੰਤੂ ਮਾਮਲਾ ਜਿਉਂ ਦੀ ਤਿਉਂ ਬਰਕਰਾਰ ਚੱਲਦਾ ਰਿਹਾ ਹੈ। ਉਨਾਂ੍ਹ ਪਾਸ ਕੀਤੇ ਮਤੇ ਵਿੱਚ ਕਿਹਾ ਕਿ ਜੇਕਰ ਕੋਈ ਨਸ਼ਾ ਤਸਕਰ ਫ਼ੜਿਆ ਜਾਂਦਾ ਹੈ ਤਾਂ ਉਸ ਦੀ ਪਿੰਡ ਦਾ ਕੋਈ ਵੀ ਮੋਹਤਬਰ ਜ਼ਮਾਨਤ ਨਹੀਂ ਕਰਵਾਏਗਾ