ਦਿੜ੍ਹਬਾ (ਲਿਕੇਸ ਸ਼ਰਮਾ ) ਪਿੰਡ ਛਾਜਲੀ ਵਿਖੇ ਵਿੱਤਮੰਤਰੀ ਹਰਪਾਲ ਸਿੰਘ ਚੀਮਾ ਚੀਮਾ ਨੇ ਹਿੱਤਾਂ ਲਈ ਨਹਿਰੀ ਪਾਣੀ ਦੀ ਸਪਲਾਈ ਲਈ ਦੱਬੇ ਜਾਣ ਵਾਲੇ ਪਾਇਪ ਦਾ ਉਦਘਾਟਨ ਕੀਤਾ ਦਾ ਉਦਘਾਟਨ ਕੀਤਾ। ਜਾਣਕਾਰੀ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪੋ੍ਜੈਕਟ ਉੱਤੇ 95,84 ਲੱਖ ਖਰਚ ਕੀਤਾ ਜਾਵੇਗਾ। ਜਿਸ ਵਿੱਚ 86 ਲੱਖ ਦੇ ਕਰੀਬ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਇਸ ਪੋ੍ਜੈਕਟ ਅਧੀਨ 241 ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਕੀਤੀ ਜਾਵੇਗੀ। ਜਿਸ ਨਾਲ 78 ਦੇ ਕਰੀਬ ਕਿਸਾਨਾਂ ਨੂੰ ਲਾਭ ਹੋਵੇਗਾ। ਜਿਸ ਨਾਲ ਉਨਾਂ੍ਹ ਦੀ ਫਸਲ ਵਿੱਚ ਵਾਧਾ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ । ਉਨਾਂ੍ਹ ਅੱਗੇ ਕਿਹਾ ਕਿ ਧਰਤੀ ਹੇਠਲਾ ਪਾਣੀ ਬਚਾਉਣ ਲਈ ਪੰਜਾਬ ਸਰਕਾਰ ਹਰ ਉਪਰਾਲਾ ਕਰ ਰਹੀ ਹੈ ਇਹੋ ਜਿਹੇ ਪ੍ਰਰਾਜੈਕਟਾਂ ਲਈ ਪੰਜਾਬ ਸਰਕਾਰ ਵੱਧ ਤੋਂ ਵੱਧ ਫੰਡ ਜਾਰੀ ਕਰ ਰਹੀ ਹੈ ਇਸ ਮੌਕੇ ਭੂਮੀ ਅਤੇ ਜਲ ਸੰਭਾਲ ਵਿਭਾਗ ਪੰਜਾਬ ਦੇ ਮੰਡਲ ਅਫਸਰ ਗੁਰਵਿੰਦਰ ਸਿੰਘ, ਗੁਰਪ੍ਰਰੀਤ ਸਿੰਘ ਅਤੇ ਹੋਰ ਹਾਜ਼ਰ ਸਨ।