Home Political ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ 200 ਤੋਂ ਵੱਧ ਲਾਭਪਾਤਰੀਆਂ ਨੂੰ ਵਿਧਵਾ/ਬੁਢਾਪਾ...

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ 200 ਤੋਂ ਵੱਧ ਲਾਭਪਾਤਰੀਆਂ ਨੂੰ ਵਿਧਵਾ/ਬੁਢਾਪਾ ਪੈਨਸ਼ਨ ਜਾਰੀ

48
0


ਲੁਧਿਆਣਾ(ਰਾਜੇਸ ਜੈਨ)ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਆਪਣੇ ਸਥਾਨਕ ਮੁੱਖ ਦਫ਼ਤਰ ਗੁਰੂ ਸਾਗਰ ਵਿਹਾਰ ਕਲੋਨੀ, ਸਲੇਮ ਟਾਬਰੀ ਵਿਖੇ 200 ਤੋਂ ਵੱਧ ਲਾਭਪਾਤਰੀਆਂ ਨੂੰ ਵਿਧਵਾ/ਬੁਢਾਪਾ ਪੈਨਸ਼ਨ ਪ੍ਰਦਾਨ ਕੀਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦੇ ਜਿੱਥੇ ਤੁਰੰਤ ਨਿਪਟਾਰੇ ਕੀਤੇ ਜਾ ਰਹੇ ਹਨ ਉੱਥੇ ਹੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਲਈ ਮੁਹੱਲਾ ਕਲੀਨਿਕ ਵਰਗੀਆਂ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ. ਉਨ੍ਹਾਂ ਅੱਗੇ ਕਿਹਾ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਲਕੇ ਦੇ ਵਸਨੀਕਾਂ ਦੇ ਘਰ-ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਹੀ ਇਸ ਉਪਰਾਲੇ ਨੂੰ ਸਫਲ ਬਣਾ ਸਕਦੀ ਹੈ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਬੁਢਾਪਾ ਪੈਨਸ਼ਨ ਦੇ ਯੋਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਧਾਰ ਨੰਬਰ, ਬੈਂਕ ਖਾਤਾ ਨੰਬਰ, ਦੋ ਪਾਸਪੋਰਟ-ਸਾਈਜ਼ ਤਸਵੀਰਾਂ ਨਾਲ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਜਾਂ ਉਨ੍ਹਾਂ ਦੇ ਨਿੱਜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਤਾਂ ਜੋ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here