ਫਤਿਹਗੜ੍ਹ ਸਾਹਿਬ, 9 ਐਪ੍ਰਲ ( ਰਾਜਨ ਜੈਨ ) : -ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ. ਦਵਿੰਦਰਜੀਤ ਕੌਰ ਨੇ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਸਿਵਲ ਸਰਜਨ ਆਪਣਾ ਅਹੁੱਦਾ ਸੰਭਾਲ ਲਿਆ ਹੈ।ਜਿਕਰਯੋਗ ਹੈ ਕਿ ਡਾ. ਦਵਿੰਦਰਜੀਤ ਕੌਰ ਜੋਕਿ ਗਾਈਨਾਕੋਲਜਿਸਟ ਹਨ।ਪੰੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫਸਰ ਤੋਂ ਬਤੌਰ ਸਿਵਲ ਸਰਜਨ ਪਦ ਉਨਤ ਹੋਏ ਹਨ। ਅਹੁੱਦਾ ਸੰਭਾਲਣ ਮੌਕੇ ਦਫਤਰ ਵਿਖੇ ਸਿਹਤ ਪ੍ਰੋਗਰਾਮ ਅਫਸਰਾ ਅਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਜਿਲ੍ਹੇ ਦੇ ਸਾਰੇ ਨਾਗਰਿਕਾ ਤੱਕ ਪੁਹੰਚਾਉਣ ਲਈ ਵਚਨਵੱਧ ਹੋਣਗੇ।ਦਫਤਰ ਸਿਵਲ ਸਰਜਨ ਵਿਖੇ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਵਿਭਾਗ ਵੱਲੋਂ ਸਮੇਂ ਸਮੇਂ ਤੇ ਸਿਹਤ ਪ੍ਰੋਗਰਾਮਾਂ ਸਬੰਧੀ ਜੋ ਵੀ ਟੀਚੇ ਉਨ੍ਹਾਂ ਨੂੰ ਦਿੱਤੇ ਜਾਣਗੇ ਉਹ ਮਿੱਥੇ ਸਮੇਂ ਵਿੱਚ ਪੂਰੇ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਨੇ ਸਮੂਹ ਸਟਾਫ ਨੂੰ ਸਮੇਂ ਦੀ ਪਾਬੰਧੀ ਅਤੇ ਅਨੁਸ਼ਾਸਨ ਵਿਚ ਰਹਿਣ ਦੀ ਹਦਾਇਤ ਕੀਤੀ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜਿਲ੍ਹਾ ਮਾਸ ਮੀਡੀਆਂ ਅਫਸਰ ਕਰਨੈਲ ਸਿੰਘ, ਸੁਪਰਡੈਂਟ ਭੂਸ਼ਨ ਕੁਮਾਰ, ਪੀ.ਓ. ਸੰਦੀਪ ਸਿੰਘ, ਸਟੈਨੋ ਬਲਜੀਤ ਕੌਰ, ਸਿ਼ਵ ਕੁਮਾਰ, ਡੀ.ਐਮ.ਈ.ਓ. ਵਿੱਕੀ ਵਰਮਾਂ, ਸੁਨੀਲ ਕੁਮਾਰ, ਅਨਿਲ ਕੁਮਾਰ ਅਤੇ ਬਲਾਕ ਐਕਸਟੇਸ਼ਨ ਐਜੂਕਟਰ ਮਹਾਵੀਰ ਸਿੰਘ ਮੌਜੂਦ ਸਨ।