Home Health ਖੂਨਦਾਨ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਾ ਕੋਆਰਡੀਨੇਸ਼ਨ ਕਮੇਟੀ ਦਾ ਸ਼ਲਾਘਾਯੋਗ ਉਪਰਾਲਾ...

ਖੂਨਦਾਨ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਾ ਕੋਆਰਡੀਨੇਸ਼ਨ ਕਮੇਟੀ ਦਾ ਸ਼ਲਾਘਾਯੋਗ ਉਪਰਾਲਾ – ਹਰਮਨ ਬਰਾੜ।

85
0

ਮੋਗਾ 24 ਮਾਰਚ ( ਕੁਲਵਿੰਦਰ ਸਿੰਘ   ) : ਸ਼ਹੀਦਾਂ ਨੇ ਆਪਣੇ ਖੂਨ ਨਾਲ ਸਿੰਜ ਕੇ ਆਜਾਦੀ ਦੇ ਪੌਦੇ ਨੂੰ ਜਵਾਨ ਕੀਤਾ ਹੈ, ਜਿਸ ਦੀ ਠੰਡੀ ਛਾਂ ਦਾ ਅਸੀਂ ਅੱਜ ਆਨੰਦ ਮਾਣ ਰਹੇ ਹਾਂ। ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਬਹੁਤ ਛੋਟੀ ਉਮਰ ਵਿੱਚ ਦੇਸ਼ ਨੂੰ ਅਜਾਦ ਕਰਵਾਉਣ ਲਈ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ। ਸਾਨੂੰ ਇਹ ਦੇਖ ਕੇ ਬੜੀ ਖੁਸ਼ੀ ਹੋ ਰਹੀ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਉਨ੍ਹਾਂ ਨੂੰ ਆਪਣਾ ਆਦਰਸ਼ ਮੰਨ ਕੇ ਵੱਡੀ ਪੱਧਰ ਤੇ ਖੂਨਦਾਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ। ਮੇਰੇ ਖਿਆਲ ਮੁਤਾਬਕ ਸ਼ਹੀਦਾਂ ਨੂੰ ਯਾਦ ਕਰਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦਾ ਇਸ ਤੋਂ ਵਧੀਆ ਤਰੀਕਾ ਨਹੀਂ ਹੋ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਜਿਲ੍ਹਾ ਮੋਗਾ ਦੇ ਪ੍ਰਧਾਨ ਹਰਮਨ ਸਿੰਘ ਬਰਾੜ ਨੇ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਜਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ। ਉਦਘਾਟਨ ਉਪਰੰਤ ਸ਼ਹੀਦ ਦੀ ਤਸਵੀਰ ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਖੂਨਦਾਨੀਆਂ ਦੀ ਹੌਸਲਾ ਅਫਜਾਈ ਕਰਦਿਆਂ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੋਗਾ ਦੇ ਵਿਧਾਇਕ ਡਾ ਅਮਨਦੀਪ ਅਰੋੜਾ ਦੀ ਭੈਣ ਡਾ ਹਰਮਨਪ੍ਰੀਤ ਕੌਰ ਅਰੋੜਾ ਨੇ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਦੇ ਇਸ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਉਤਮ ਦਾਨ ਹੈ ਤੇ ਇਸ ਦਾ ਕੋਈ ਬਦਲ ਮੌਜੂਦ ਨਹੀਂ ਹੈ। ਇਸ ਲਈ ਖੂਨ ਦੀ ਲੋੜ ਵਾਲੇ ਐਮਰਜੈਂਸੀ ਮਰੀਜ਼ਾਂ ਲਈ ਇਹ ਵਰਦਾਨ ਸਿੱਧ ਹੁੰਦਾ ਹੈ, ਕਿਉਂਕਿ ਮੌਕੇ ਤੇ ਖੂਨਦਾਨੀ ਲੱਭਣ ਵਿੱਚ ਦੇਰ ਹੋ ਸਕਦੀ ਹੈ। ਇਸ ਲਈ ਸਾਨੂੰ ਸਭ ਨੂੰ ਨਿਯਮਤ ਰੂਪ ਵਿੱਚ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ, ਬੈਜ ਲਗਾ ਕੇ ਅਤੇ ਮੈਡਲ ਪਹਿਨਾ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਦੇ ਜਿਲ੍ਹਾ ਕੋਆਰਡੀਨੇਟਰ ਦਰਸ਼ਨ ਸਿੰਘ ਵਿਰਦੀ ਨੇ ਦੱਸਿਆ ਕਿ ਮੋਗਾ ਜਿਲ੍ਹੇ ਦੀਆਂ ਸਮੂਹ ਸ਼ਹਿਰੀ ਅਤੇ ਪੇਂਡੂ ਸੰਸਥਾਵਾਂ ਵੱਲੋਂ ਕੁੱਝ ਦਿਨ ਪਹਿਲਾਂ ਹੀ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਹੈ ਤੇ ਇਹ ਕਮੇਟੀ ਵੱਲੋਂ ਪਹਿਲੀ ਸਮਾਜ ਸੇਵੀ ਗਤੀਵਿਧੀ ਹੈ। ਉਨ੍ਹਾਂ ਅੱਜ ਦੇ ਕੈਂਪ ਵਿੱਚ ਖੂਨਦਾਨ ਕਰਨ ਵਾਲੇ ਸਮੂਹ ਖੂਨਦਾਨੀਆਂ ਅਤੇ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕੋਆਰਡੀਨੇਸ਼ਨ ਕਮੇਟੀ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਸੰਸਥਾਵਾਂ ਨੂੰ 27 ਮਾਰਚ ਸ਼ਾਮ 3 ਵਜੇ ਐਨ ਜੀ ਓ ਦੇ ਬਸਤੀ ਗੋਬਿੰਦਗੜ੍ਹ ਮੋਗਾ ਸਥਿਤ ਦਫਤਰ ਵਿੱਚ ਰੱਖੀ ਗਈ ਮੀਟਿੰਗ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸਰਬੱਤ ਦਾ ਭਲਾ ਮੋਗਾ ਦੇ ਪ੍ਰਧਾਨ ਮਹਿੰਦਰ ਪਾਲ ਲੂੰਬਾ ਨੇ 53ਵੀਂ ਵਾਰ ਖੂਨਦਾਨ ਕਰਨ ਉਪਰੰਤ ਨੌਜਵਾਨਾਂ ਨੂੰ ਖੂਨਦਾਨ ਪ੍ਰਤੀ ਪ੍ਰੇਰਿਤ ਕਰਦਿਆਂ ਕਿਹਾ ਕਿ ਖੂਨਦਾਨ ਕਰਨ ਨਾਲ ਸਰੀਰ ਵਿਚ ਕੋਈ ਕਮਜ਼ਰੀ ਨਹੀਂ ਆਉੰਦੀ ਬਲਕਿ ਸਰੀਰ ਪਹਿਲਾਂ ਨਾਲੋਂ ਚੁਸਤ ਅਤੇ ਤੰਦਰੁਸਤ ਰਹਿੰਦਾ ਹੈ। 18 ਤੋਂ 65 ਸਾਲ ਦੀ ਉਮਰ ਦਾ ਹਰ ਤੰਦਰੁਸਤ ਵਿਅਕਤੀ ਜਿਸ ਦਾ ਭਾਰ 45 ਕਿਲੋ ਤੋਂ ਉਪਰ ਹੋਵੇ, ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ। ਇਸ ਲਈ ਸਾਨੂੰ ਮੌਕਾ ਮਿਲਣ ਤੇ ਖੂਨਦਾਨ ਕਰਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਇਸ ਮੌਕੇ ਪੇਂਡੂ ਸੰਸਥਾਵਾਂ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਬਰਾੜ, ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ, ਭਾਈ ਘਨਈਆ ਬਲੱਡ ਡੋਨਰਜ ਸੁਸਾਇਟੀ ਦੇ ਪ੍ਰਧਾਨ ਗੁਰਨਾਮ ਸਿੰਘ ਲਵਲੀ ਨੇ ਵੀ ਨੌਜਵਾਨਾਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਕੈਂਪ ਵਿੱਚ ਹਰਭਜਨ ਸਿੰਘ ਬਹੋਨਾ ਨੇ 48ਵੀਂ ਵਾਰ ਅਤੇ ਰੂਰਲ ਐਨ ਜੀ ਓ ਮੋਗਾ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਗਿੱਲ ਨੇ 20ਵੀਂ ਵਾਰ ਖੂਨਦਾਨ ਕੀਤਾ । ਸਾਂਝ ਕੇਂਦਰ ਮੋਗਾ ਦੇ ਕਰਮਚਾਰੀਆਂ ਨੇ ਸਬ ਇੰਸਪੈਕਟਰ ਹਰਜੀਤ ਕੌਰ ਦੀ ਅਗਵਾਈ ਵਿੱਚ ਖੂਨਦਾਨ ਕੀਤਾ। ਕੈਂਪ ਵਿੱਚ ਕੁੱਲ੍ਹ 62 ਯੂਨਿਟ ਖੂਨਦਾਨ ਹੋਇਆ। ਇਸ ਮੌਕੇ ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਕੈਂਪ ਵਿੱਚ ਉਕਤ ਤੋਂ ਇਲਾਵਾ ਐਸ ਐਮ ਓ ਡਾ ਸੁਖਪ੍ਰੀਤ ਬਰਾੜ, ਬਲੱਡ ਬੈਂਕ ਇੰਚਾਰਜ ਡਾ ਸੁਮੀ ਗੁਪਤਾ, ਸਟੀਫਨ ਸਿੱਧੂ, ਆਮ ਆਦਮੀ ਪਾਰਟੀ ਦੇ ਜਿਲ੍ਹਾ ਸਕੱਤਰ ਦੀਪਕ ਅਰੋੜਾ ਸਮਾਲਸਰ, ਡਾ ਬਲਰਾਜ ਸਿੰਘ ਰਾਜੂ, ਰਾਕੇਸ਼ ਬਿੱਟਾ, ਕੌਂਸਲਰ ਗੁਰਪ੍ਰੀਤ ਸਚਦੇਵਾ, ਬਲਜੀਤ ਸਿੰਘ ਚਾਨੀ, ਐਡਵੋਕੇਟ ਦਿਨੇਸ਼ ਗਰਗ, ਡਾ ਸਰਬਜੀਤ ਕੌਰ ਬਰਾੜ, ਜਸਵਿੰਦਰ ਸਿੰਘ ਰਖਰਾ, ਜਸਵੰਤ ਪੁਰਾਣੇਵਾਲਾ, ਭਵਨਦੀਪ ਸਿੰਘ ਪੁਰਬਾ, ਜਗਮੋਹਨ ਜੱਗਾ ਮਹਿਰੋਂ, ਲੱਕੀ ਗਿੱਲ, ਡਾ ਜਸਵੰਤ ਸਿੰਘ ਧਰਮਕੋਟ, ਰੇਸ਼ਮ ਸਿੰਘ ਜੀਤਾ ਸਿੰਘ ਵਾਲਾ, ਕੰਵਲਜੀਤ ਮਹੇਸਰੀ, ਪ੍ਰਿਆਵਰਤ ਗੁਪਤਾ, ਹਾਕਮ ਸਿੰਘ, ਗੁਰਨਾਮ ਸਿੰਘ ਗਾਮਾ, ਕਪਿਲ ਭਾਰਤੀ, ਅਕਬਰ ਚੜਿੱਕ, ਬਲਜਿੰਦਰ ਸਿੰਘ ਝੰਡੇਵਾਲਾ ਅਤੇ ਡਾ ਜਸਵਿੰਦਰ ਸ਼ਰਮਾ ਆਦਿ ਮੌਜੂਦ ਸਨ। 

LEAVE A REPLY

Please enter your comment!
Please enter your name here