ਫਾਜ਼ਿਲਕਾ, 10 ਅਪ੍ਰੈਲ (ਲਿਕੇਸ਼ ਸ਼ਰਮਾ – ਅਸ਼ਵਨੀ) : ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਬਿਹਤਰ ਤੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਸਹੂਲਤਾਂ ਨੂੰ ਦੇਖਦੇ ਹੋਏ ਮਿਆਰੀ ਸਿਖਿਆ ਕਾਰਨ ਸਰਕਾਰੀ ਸਕੂਲ ਮਾਪਿਆਂ ਦੀ ਪਸੰਦ ਬਣ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਜਿਥੇ ਸਮਾਰਟ ਬਣਾਇਆ ਗਿਆ ਹੈ ਜਿਸ ਵਿਚ ਅਨੇਕਾ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਹਰੇਕ ਸਰਕਾਰੀ ਸਕੂਲ ਵੱਖ ਵੱਖ ਬਲਾਕ ਬਣੇ ਹੋਏ ਹਨ ਜਿਸ ਵਿਚ ਕੰਪਿਉਟਰ ਬਲਾਕ, ਸਾਇੰਸ ਲੈਬ, ਖੇਡ ਗਰਾਉਂਡ, ਸਮਾਰਟ ਰੂਪ ਆਦਿ ਹੋਰ ਵੱਖ—ਵੱਖ ਸਹੂਲਤਾਂ ਜ਼ੋ ਕਿ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾਉਂਦੇ ਹਨ।ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਬਿਲਡਿੰਗ ਦੇ ਸੁਧਾਰ ਦੇ ਨਾਲ—ਨਾਲ ਬਚਿਆਂ ਨੂੰ ਸਿਖਿਆ ਪ੍ਰਦਾਨ ਕਰਨ ਪੱਖੋਂ ਵੀ ਮਜ਼ਬੂਤ ਹੋਏ ਹਨ।ਉਨ੍ਹਾਂ ਕਿਹਾ ਕਿ ਬਚਿਆਂ ਨੂੰ ਈ.ਕੰਟੈਂਟ ਰਾਹੀਂ ਵੀ ਸਿਖਿਆ ਮੁਹੱਈਆ ਕਰਵਾਈ ਜਾਂਦੀ ਹੈ। ਉਨਾਂ ਦੱਸਿਆ ਕਿ ਅਧਿਆਪਕ ਵਰਗ ਵੱਲੋਂ ਤਨਦੇਹੀ ਨਾਲ ਬਚਿਆਂ ਨੂੰ ਪੜ੍ਹਾਇਆ ਜਾ ਰਿਹਾ ਹੈ ਜਿਸ ਦੇ ਸਦਕਾ ਬਚਿਆਂ ਦੇ ਇਮਤਿਹਾਨਾਂ ਦੇ ਚੰਗੇ ਨਤੀਜੇ ਵੀ ਸਾਹਮਣੇ ਆਏ ਹਨ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦੇ ਨਜਰ ਆ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ ਸਿਖਿਆ ਦੇ ਪ੍ਰਸਾਰ ਨੂੰ ਹੋਰ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਚਿਆਂ ਦੇ ਭਵਿੱਖ ਨੂੰ ਹੋਰ ਉਜਾਗਰ ਕਰਨ ਲਈ ਸਰਕਾਰ ਵੱਲੋਂ ਅਧਿਆਪਕਾਂ ਨੂੰ ਬਾਹਰ ਵਿਦੇਸ਼ਾਂ *ਚ ਭੇਜ਼ ਕੇ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਦੇ ਸਦਕਾ ਸਿਖਲਾਈ ਹਾਸਲ ਕਰਕੇ ਬਚਿਆਂ ਨੂੰ ਉਚ ਮਿਆਰ ਦੀ ਸਿਖਿਆ ਪ੍ਰਦਾਨ ਕਰ ਰਹੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸਕੂਲ ਆਫ ਐਮੀਨਾਂਸ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ ਜਿਸ ਨਾਲ ਸਕੂਲਾਂ ਨੂੰ ਪੜਾਅ ਵਾਰ ਕਈ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੇ ਦਾਖਲੇ ਵਿਚ ਵਾਧਾ ਹੋਇਆ ਹੈੇ। ਉਨ੍ਹਾਂ ਦੱਸਿਆ ਕਿ ਮਾਪਿਆਂ ਵੱਲੋਂ ਵੀ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿਚ ਦਾਖਲਾ ਕਰਵਾਉਣ ਨੂੰ ਤਵਜੇ ਦਿੱਤੀ ਜਾ ਰਹੀ ਹੈ। ਉਨ੍ਹਾਂ ਬਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੁਲਾਂ ਦੇ ਬੁਨਿਆਦੀ ਸਹੂਲਤਾਂ ਤੇ ਸਿਖਿਆ ਦੇ ਪ੍ਰਸਾਰ ਨੂੰ ਵੇਖਦਿਆਂ ਸਰਕਾਰੀ ਸਕੂਲਾਂ ਵਿਚ ਦਾਖਲਾ ਕਰਵਾਉਦਾ ਚਾਹੀਦਾ ਹੈ।